ਸਿਰਸਾ (ਵਾਰਤਾ)— ਹਰਿਆਣਾ ਦੇ ਸਿਰਸਾ 'ਚ ਔਰਤ ਕੋਰੋਨਾ ਵਾਇਰਸ ਨਾਲ ਪੀੜਤ ਪਾਈ ਗਈ ਹੈ। ਔਰਤ ਅਤੇ ਉਸ ਦੇ ਪਤੀ ਨੂੰ ਪੀ. ਜੀ. ਆਈ. ਰੋਹਤਕ ਇਲਾਜ ਲਈ ਭੇਜ ਦਿੱਤਾ ਗਿਆ ਹੈ। ਓਧਰ ਜ਼ਿਲਾ ਪ੍ਰਸ਼ਾਸਨ ਨੇ ਪੀੜਤ ਮਹਿਲਾ ਦੇ ਪਰਿਵਾਰ ਦੇ 15 ਕਰੀਬੀ ਲੋਕਾਂ ਨੂੰ ਜ਼ਿਲੇ ਦੇ ਨਾਗਰਿਕ ਹਸਪਤਾਲ 'ਚ ਭਰਤੀ ਕਰ ਲਿਆ ਹੈ। ਇਸ ਤੋਂ ਬਾਅਦ ਹਰਿਆਣਾ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 36 ਹੋ ਗਈ ਹੈ, ਇਨ੍ਹਾਂ 'ਚੋਂ 18 ਮਰੀਜ਼ ਇਲਾਜ ਮਗਰੋਂ ਆਪਣੇ ਘਰਾਂ ਨੂੰ ਚਲੇ ਗਏ ਹਨ। ਚੰਗੀ ਗੱਲ ਇਹ ਹੈ ਕਿ ਸੂਬੇ 'ਚ ਅਜੇ ਤੱਕ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ।
ਸਿਰਸਾ ਦੇ ਪੁਲਸ ਸੁਪਰਡੈਂਟ ਰਾਜੇਸ਼ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਪੀੜਤ ਔਰਤ ਦੇ ਮਿਲਣ ਤੋਂ ਬਾਅਦ ਉਸ ਦੇ ਘਰ ਦੇ ਆਲੇ-ਦੁਆਲੇ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਡਾਕਟਰਾਂ ਦੀਆਂ ਵੱਖ-ਵੱਖ ਟੀਮਾਂ ਖੇਤਰ ਦੇ ਘਰ-ਘਰ ਜਾ ਕੇ ਹਰ ਵਿਅਕਤੀ ਦੀ ਮੈਡੀਕਲ ਜਾਂਚ ਕਰ ਰਹੀ ਹੈ। ਖੇਤਰ ਨੂੰ ਜਾਣ ਵਾਲੇ ਸਾਰੇ ਰਾਹ ਬੰਦ ਕਰ ਕੇ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਖੇਤਰ ਦੇ ਲੋਕਾਂ ਨੂੰ ਬਾਹਰ ਨਿਕਲਣ ਅਤੇ ਕਿਸੇ ਹੋਰ ਵਿਅਕਤੀ ਦੀ ਐਂਟਰੀ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਹਰਿਆਣਾ ਪੁਲਸ ਦੇ ਜਵਾਨਾਂ ਨੇ ਇਸ ਇਲਾਕੇ ਨੂੰ ਚਾਰੋਂ ਪਾਸੇ ਘੇਰ ਲਿਆ ਹੈ।
ਹਿਮਾਚਲ ਪ੍ਰਦੇਸ਼ ਤੋਂ ਰਾਹਤ ਭਰੀ ਖ਼ਬਰ, 8 ਸ਼ੱਕੀਆਂ ਦੀ ਰਿਪੋਰਟ ਆਈ ਨੈਗੇਟਿਵ
NEXT STORY