ਇੰਦਰੀ- ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਇੰਦਰੀ ਨਗਰ 'ਚ ਅਣਪਛਾਤੇ ਬਦਮਾਸ਼ਾਂ ਨੇ ਦਿਨ-ਦਿਹਾੜੇ ਗੋਲੀਆਂ ਵਰ੍ਹਾਈਆਂ। ਇੰਦਰੀ ਵਿਚ ਪੁਰਾਣਾ ਸਟੇਟ ਬੈਂਕ ਦੇ ਪਿੱਛੇ ਕੋਠੀ 'ਤੇ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਗੋਲੀਆਂ ਵਰ੍ਹਾਈਆਂ। ਗੋਲੀਆਂ ਦੀ ਆਵਾਜ਼ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸੋਨੂੰ ਨਰਵਾਲ ਭਾਰੀ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ, ਜਿੱਥੇ ਪੁਲਸ ਨੇ ਕੋਠੀ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਪੂਜਾ ਫਾਸਟਫੂਡ ਦੇ ਮਾਲਕ ਚਾਂਦ ਦੇ ਘਰ ਮੋਟਰਸਾਈਕਲ 'ਤੇ ਸਵਾਰ ਬਦਮਾਸ਼ ਆਏ, ਜਿਨ੍ਹਾਂ ਨੇ ਮੂੰਹ 'ਤੇ ਕੱਪੜਾ ਬੰਨ੍ਹਿਆ ਹੋਇਆ ਸੀ ਅਤੇ ਆਉਂਦੇ ਹੀ ਕੋਠੀ 'ਤੇ ਤਿੰਨ ਰਾਊਂਡ ਫਾਇਰ ਕੀਤੇ। ਕੋਠੀ 'ਚ ਲੱਗੇ ਸ਼ੀਸ਼ਿਆਂ 'ਤੇ ਗੋਲੀ ਲੱਗੀ। ਆਵਾਜ਼ ਸੁਣ ਕੇ ਪਰਿਵਾਰ ਬਾਹਰ ਨਿਕਲਿਆ। ਇੰਨੇ ਵਿਚ ਦੋਵੇਂ ਬਾਈਕ ਸਵਾਰ ਮੌਕੇ ਤੋਂ ਫਰਾਰ ਹੋ ਗਏ। ਕੋਠੀ ਦੇ ਮਾਲਕ ਨੇ ਪੁਲਸ ਨੂੰ ਵਾਰਦਾਤ ਦੀ ਸੂਚਨਾ ਦਿੱਤੀ।
ਓਧਰ ਡੀ. ਐੱਸ. ਪੀ. ਸੋਨੂੰ ਨਰਵਾਲ ਨੇ ਦੱਸਿਆ ਕਿ ਸੂਚਨਾ ਮਿਲੀ ਹੈ ਕਿ ਚਾਂਦ ਦੀ ਕੋਠੀ 'ਤੇ ਮੋਟਰਸਾਈਕਲ ਸਵਾਰ ਬਦਮਾਸ਼ ਮੂੰਹ 'ਤੇ ਕੱਪੜਾ ਬੰਨ੍ਹੇ ਹੋਏ ਸਨ, ਉਨ੍ਹਾਂ ਨੇ ਆਉਂਦੇ ਹੀ ਕੋਠੀ 'ਤੇ ਤਿੰਨ ਰਾਊਂਡ ਫਾਇਰ ਕੀਤੇ। ਇਸ ਤੋਂ ਬਾਅਦ ਫਰਾਰ ਹੋ ਗਏ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਰਹੀ ਹੈ। ਸੀ. ਆਈ. ਏ. ਸਮੇਤ ਪੁਲਸ ਦੀਆਂ ਚਾਰ ਟੀਮਾਂ ਮਾਮਲੇ ਦੀ ਜਾਂਚ ਲਈ ਗਠਿਤ ਕੀਤੀਆਂ ਗਈਆਂ ਹਨ। ਪੁਲਸ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਲ ਸੈਨਾ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
NEXT STORY