ਟੋਹਾਣਾ- ਹਰਿਆਣਾ ਦੇ ਸ਼ਹਿਰ ਟੋਹਾਣਾ ਦੇ ਭਾਟੀਆ ਨਗਰ ਤੋਂ ਦਮਕੌਰਾ ਰੋਡ ਨੂੰ ਜਾਂਦੀ ਛੋਟੀ ਨਹਿਰ 'ਚ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਾਸ਼ ਬਜ਼ੁਰਗ ਸਿੱਖ ਭਾਈਚਾਰੇ ਦੀ ਸੀ, ਜਿਸ ਦੇ ਹੱਥ-ਪੈਰ ਬੰਨ੍ਹੇ ਹੋਏ ਸਨ ਅਤੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ। ਗਲੇ ਵਿਚ ਇਕ ਕੱਪੜਾ ਵੀ ਬੰਨ੍ਹਿਆ ਮਿਲਿਆ ਅਤੇ ਮੂੰਹ ਉੱਤੇ ਕੱਪੜਾ ਵੀ ਬੰਨ੍ਹਿਆ ਹੋਇਆ ਸੀ। ਜਿਵੇਂ ਹੀ ਲੋਕਾਂ ਨੇ ਲਾਸ਼ ਨੂੰ ਨਹਿਰ 'ਚ ਤੈਰਦੀ ਦੇਖਿਆ ਤਾਂ ਉਨ੍ਹਾਂ ਨੇ ਪੁਲਸ ਅਤੇ ਨਵਜੋਤ ਸਿੰਘ ਢਿੱਲੋਂ ਨੂੰ ਸੂਚਨਾ ਦਿੱਤੀ।
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨਵਜੋਤ ਸਿੰਘ ਢਿੱਲੋਂ ਦੀ ਟੀਮ ਨੂੰ ਬੁਲਾਇਆ, ਕਿਉਂਕਿ ਬਜ਼ੁਰਗ ਦੇ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਸੀ। ਨਵਜੋਤ ਸਿੰਘ ਢਿੱਲੋਂ ਦੀ ਟੀਮ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਗਿਆ। ਫਿਲਹਾਲ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ 'ਚ ਭੇਜ ਦਿੱਤਾ ਹੈ। ਲਾਸ਼ ਨੂੰ 72 ਘੰਟਿਆਂ ਲਈ ਉੱਥੇ ਰੱਖਿਆ ਜਾਵੇਗਾ ਅਤੇ ਲਾਸ਼ ਦੀਆਂ ਫੋਟੋਆਂ ਆਲੇ-ਦੁਆਲੇ ਦੇ ਜ਼ਿਲ੍ਹਿਆਂ ਨੂੰ ਭੇਜੀਆਂ ਗਈਆਂ ਤਾਂ ਜੋ ਲਾਸ਼ ਦੀ ਪਛਾਣ ਹੋ ਸਕੇ। ਜੇਕਰ ਲਾਸ਼ ਦੀ ਪਛਾਣ ਨਾ ਹੋਈ ਤਾਂ ਲਾਸ਼ ਦਾ ਸਸਕਾਰ ਕਰ ਦਿੱਤਾ ਜਾਵੇਗਾ।
ਵੱਡਾ ਹਾਦਸਾ: ਟੱਕਰ ਤੋਂ ਬਾਅਦ ਕਾਰ ਦੇ ਉੱਡੇ ਪਰਖੱਚੇ, ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ
NEXT STORY