ਪਾਨੀਪਤ (ਏਜੰਸੀ)- ਹਰਿਆਣਾ ਦੇ ਪਾਨੀਪਤ ਜ਼ਿਲ੍ਹੇ 'ਚ ਬੁੱਧਵਾਰ ਨੂੰ ਇਕ ਕੰਬਲ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਜਾਣਕਾਰੀ ਅਨੁਸਾਰ ਪਾਨੀਪਤ ਦੇ ਸੈਕਟਰ 25 'ਚ ਸਥਿਤ ਕੰਬਲ ਫੈਕਟਰੀ 'ਚ ਅੱਗ ਲੱਗੀ ਹੈ।
ਫਿਲਹਾਲ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗਾ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ 'ਚ ਜੁਟੀਆਂ ਹੋਈਆਂ ਹਨ। ਚੌਕਸੀ ਵਜੋਂ ਅੱਗ ਨੂੰ ਦੇਖਦੇ ਹੋਏ ਨੇੜੇ-ਤੇੜੇ ਦੀਆਂ ਫੈਕਟਰੀਆਂ ਨੂੰ ਖ਼ਾਲੀ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਅੱਗ ਲੱਗਣ ਤੋਂ ਬਾਅਦ ਫੈਕਟਰੀ 'ਚ ਕੰਮ ਕਰ ਰਹੇ ਮਜ਼ਦੂਰਾਂ ਨੇ ਕਿਸੇ ਤਰ੍ਹਾਂ ਦੌੜ ਕੇ ਆਪਣੀ ਜਾਨ ਬਚਾਈ। ਉੱਥੇ ਹੀ ਅੱਗ ਲੱਗਣ ਨਾਲ ਹੁਣ ਤੱਕ ਲੱਖਾਂ ਦਾ ਮਾਲ ਸੜ ਕੇ ਸੁਆਹ ਹੋ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਸਪੀਕਰ ਦੀ ਭਾਲ ਤੇਜ਼ , ਪੁਰੰਦੇਸ਼ਵਰੀ ਦੌੜ ’ਚ ਸਭ ਤੋਂ ਅੱਗੇ
NEXT STORY