ਹਰਿਆਣਾ- ਹਰਿਆਣਾ ਦੇ ਪੰਚਕੂਲਾ ਦੇ ਸੈਕਟਰ-9 ’ਚ ਰੇਹੜੀ ਮਾਰਕੀਟ ’ਚ ਭਿਆਨਕ ਅੱਗ ਲੱਗਣ ਨਾਲ 130 ਦੁਕਾਨਾਂ ਨੁਕਸਾਨੀਆਂ ਗਈਆਂ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅੱਗ ਵੀਰਵਾਰ ਦੇਰ ਰਾਤ ਲੱਗੀ ਸੀ, ਜੋ ਤੇਜ਼ੀ ਨਾਲ ਉੱਥੇ ਬਣੀਆਂ ਦੁਕਾਨਾਂ ’ਚ ਫੈਲ ਗਈ। ਪੰਚਕੂਲਾ ਫਾਇਰ ਬ੍ਰਿਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ’ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀ ਹੈ। ਉਨ੍ਹਾਂ ਦੱਸਿਆ ਕਿ ਦੁਕਾਨਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ।
ਅਧਿਕਾਰੀਆਂ ਮੁਤਾਬਕ ਚੰਡੀਗੜ੍ਹ, ਜ਼ੀਰਕਪੁਰ ਅਤੇ ਡੇਰਾਬੱਸੀ ਤੋਂ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ ਗਿਆ। ਦੁਕਾਨਾਂ ’ਚ ਪਿਆ ਕਾਫੀ ਮਾਲ ਤਬਾਹ ਹੋ ਗਿਆ। ਬਾਜ਼ਾਰ ’ਚ ਟਾਇਰ, ਕੱਪੜਿਆਂ, ਪਲਾਸਟਿਕ ਦੇ ਭਾਂਡੇ, ਹੱਥ ਨਾਲ ਬਣੀਆਂ ਵਸਤੂਆਂ ਅਤੇ ਖਿਡੌਣਿਆਂ ਦੀਆਂ ਦੁਕਾਨਾਂ ਸਨ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।
ਧਰਮਸ਼ਾਲਾ ਦੇ ਖਨਿਆਰਾ ’ਚ ਮੀਂਹ ਦਾ ਕਹਿਰ, ਹੜ੍ਹ ਕਾਰਨ ਦੁਕਾਨਾਂ-ਬਿਜਲੀ ਟਰਾਂਸਫਾਰਮਰ ਤਬਾਹ
NEXT STORY