ਨਵੀਂ ਦਿੱਲੀ- ਹਰਿਆਣਾ ਅਤੇ ਰਾਜਸਥਾਨ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ 'ਚ 'ਅੱਪਰ ਯਮੁਨਾ ਜਲ ਪ੍ਰਾਜੈਕਟ' (UYRB) ਨੂੰ ਲਾਗੂ ਕਰਨ ਲਈ ਇਕ ਸਮਝੌਤੇ 'ਤੇ ਦਸਤਖ਼ਤ ਕੀਤੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਇਸ ਸਮਝੌਤਾ ਮੰਗ ਪੱਤਰ (MoU) ਸਮਾਰੋਹ 'ਚ ਸ਼ਾਮਲ ਹੋਏ।
UYRB ਸਮਝੌਤੇ 'ਤੇ 32 ਸਾਲ ਪਹਿਲਾਂ 1994 'ਚ ਦਸਤਖ਼ਤ ਕੀਤੇ ਗਏ ਸਨ ਪਰ ਰਾਜਸਥਾਨ ਤੱਕ ਪਾਣੀ ਪਹੁੰਚਾਉਣ ਲਈ ਨਹਿਰ ਪ੍ਰਣਾਲੀ ਨਾ ਹੋਣ ਕਾਰਨ ਇਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਜਾ ਸਕਿਆ ਸੀ। ਇਸ ਸਮਝੌਤੇ ਤੋਂ ਬਾਅਦ, ਰਾਜਸਥਾਨ ਨੂੰ ਮਾਨਸੂਨ ਦੇ ਮਹੀਨਿਆਂ 'ਚ ਹਥਨੀ ਕੁੰਡ ਬੈਰਾਜ ਤੋਂ ਭੂਮੀਗਤ (ਅੰਡਰਗ੍ਰਾਊਂਡ) ਪਾਣੀ ਦੀ ਪਾਈਪਲਾਈਨ ਰਾਹੀਂ ਉਸ ਦੇ ਹਿੱਸੇ ਦਾ ਪਾਣੀ ਮਿਲੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੇ 'ਪ੍ਰਥਮ ਪੂਜਾ' ਦੇ ਨਾਲ ਸਾਲਾਨਾ ਅਮਰਨਾਥ ਯਾਤਰਾ ਦੀ ਕੀਤੀ ਸ਼ੁਰੂਆਤ
NEXT STORY