ਸੋਨੀਪਤ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਇਕ ਪਿੰਡ 'ਚ ਸੋਮਵਾਰ ਨੂੰ ਬਦਮਾਸ਼ਾਂ ਨੇ ਇਕ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਫ਼ਰਾਰ ਦੋਸ਼ੀਆਂ ਦੀ ਭਾਲ ਜਾਰੀ ਹੈ। ਥਾਣਾ ਮੁਖੀ ਰਮੇਸ਼ ਚੰਦਰ ਨੇ ਦੱਸਿਆ ਕਿ ਛਿਛੜਾਨਾ ਪਿੰਡ ਦੇ ਸਰਪੰਚ ਰਾਜੇਸ਼ ਉਰਫ਼ ਰਾਜੂ ਨੂੰ ਬਦਮਾਸ਼ਾਂ ਨੇ ਸੋਨੀਪਤ ਦੇ ਗੋਹਾਨਾ ਇਲਾਕੇ ਵਿਚ ਗੋਲੀਆਂ ਮਾਰੀਆਂ। ਥਾਣਾ ਮੁਖੀ ਨੇ ਦੱਸਿਆ ਕਿ ਰਾਜੂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ- 1 ਸਾਲ ਤੋਂ ਮਾਂ ਦੀ ਲਾਸ਼ ਨਾਲ ਰਹਿ ਰਹੀਆਂ ਸਨ ਧੀਆਂ, ਰਜਾਈ ਨਾਲ ਢਕਿਆ ਸੀ ਕੰਕਾਲ, ਇੰਝ ਖੁੱਲ੍ਹਿਆ ਰਾਜ਼
ਪੁਲਸ ਨੇ ਕਿਹਾ ਕਿ ਬਦਮਾਸ਼ਾਂ ਨੇ ਰਾਜੇਸ਼ 'ਤੇ ਉਸ ਸਮੇਂ ਹਮਲਾ ਕੀਤਾ, ਜਦੋਂ ਉਹ ਆਪਣੇ ਖੇਤਾਂ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਦੇ ਬਾਹਰ ਆਪਣੇ ਖੇਤ ਪਹੁੰਚੇ ਤਾਂ ਪਹਿਲਾਂ ਤੋਂ ਹੀ ਦੋ ਬਾਈਕ ਸਵਾਰ ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਖੜ੍ਹੇ ਸਨ। ਸਰਪੰਚ 'ਤੇ ਉਨ੍ਹਾਂ ਨੇ ਤਾਬੜਤੋੜ ਗੋਲੀਆਂ ਵਰ੍ਹਾ ਦਿੱਤੀਆਂ। ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਦੱਸਿਆ ਕਿ ਕਤਲ ਦੀ ਵਜ੍ਹਾ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ 'ਤੇ ਕਾਰਵਾਈ ਕੀਤੀ ਜਾਵੇਗੀ। ਸਰਪੰਚ ਦੇ ਕਤਲ ਨਾਲ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ- 10ਵੀਂ-12ਵੀਂ ਬੋਰਡ ਪ੍ਰੀਖਿਆ ਬਾਰੇ CBSE ਦਾ ਅਹਿਮ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਸ਼ਮੀਰ 'ਚ ਹੱਡ ਚੀਰਵੀਂ ਠੰਡ, ਸ਼੍ਰੀਨਗਰ 'ਚ ਰਹੀ ਸਭ ਤੋਂ ਠੰਡੀ ਰਾਤ
NEXT STORY