ਅੰਬਾਲਾ- ਹਰਿਆਣਾ ਦੇ ਅੰਬਾਲਾ ਸ਼ਹਿਰ ਕੋਲ ਨੈਸ਼ਨਲ ਹਾਈਵੇਅ 'ਤੇ ਸੋਮਵਾਰ ਤੜਕੇ ਪਰਾਲੀ ਨਾਲ ਭਰੀ ਇਕ ਟਰੈਕਟਰ-ਟਰਾਲੀ 'ਚ ਅੱਗ ਲੱਗ ਗਈ। ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਘਟਨਾ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਪਰਾਲੀ ਸੁੱਕੀ ਹੋਣ ਕਾਰਨ ਅੱਗ ਬਹੁਤ ਤੇਜ਼ੀ ਨਾਲ ਫੈਲੀ ਅਤੇ ਪੂਰੀ ਟਰਾਲੀ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਵੇਂ ਹੀ ਅੱਗ ਲੱਗੀ ਵਾਹਨ ਡਰਾਈਵਰ ਨੂੰ ਤੁਰੰਤ ਟਰੈਕਟਕਰ ਨੂੰ ਟਰਾਲੀ ਤੋਂ ਵੱਖ ਕਰ ਦਿੱਤਾ।
ਨੇੜੇ-ਤੇੜੇ ਰਹਿਣ ਵਾਲੇ ਲੋਕਾਂ ਨੇ ਪੁਲਸ ਅਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਘਟਨਾ ਦੀ ਸੂਚਨਾ ਦਿੱਤੀ, ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ। ਪੁਲਸ ਮੌਕੇ 'ਤੇ ਪਹੁੰਚੀ ਅਤੇ ਕਿਸੇ ਵੀ ਹਾਦਸੇ ਨੂੰ ਰੋਕਣ ਲਈ ਆਵਾਜਾਈ ਨੂੰ ਕੰਟਰੋਲ ਕੀਤਾ। ਪੁਲਸ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੰਬਾਲਾ-ਰਾਜਪੁਰਾ ਅਤੇ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਆਮ ਤੌਰ 'ਤੇ ਪਰਾਲੀ ਨਾਲ ਭਰੀਆਂ ਟਰੈਕਟਰ-ਟਰਾਲੀਆਂ ਚੱਲਦੀਆਂ ਰਹਿੰਦੀਆਂ ਹਨ। ਪਰਾਲੀ ਦੀ ਸਪਲਾਈ ਕਈ ਕਾਰਖਾਨਿਆਂ ਨੂੰ ਕੀਤੀ ਜਾਂਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਲੀ ; ਅੱਤਵਾਦੀਆਂ ਨੇ 5 ਭਾਰਤੀ ਨੌਜਵਾਨ ਕੀਤੇ ਅਗਵਾ ! ਰਿਹਾਈ ਲਈ ਹੱਥ-ਪੈਰ ਮਾਰਨ ਲੱਗੀ ਭਾਰਤੀ ਅੰਬੈਸੀ
NEXT STORY