ਚੰਡੀਗੜ੍ਹ-ਹਰਿਆਣਾ 'ਚ ਕੋਰੋਨਾ ਦੇ ਅੱਜ 6 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਸੂਬੇ 'ਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 970 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 628 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ ਹੁਣ ਤੱਕ ਕੋਰੋਨਾ ਦੇ 328 ਸਰਗਰਮ ਮਾਮਲੇ ਹਨ। ਸੂਬੇ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਨੇ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਜਾਰੀ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਹੈ। ਸੂਬੇ 'ਚ ਅੱਜ ਫਰੀਦਾਬਾਦ ਤੋਂ 4 ਜਦਕਿ ਸੋਨੀਪਤ ਅਤੇ ਝੱਜਰ ਤੋਂ 1-1 ਮਾਮਲਾ ਸਾਹਮਣੇ ਆਇਆ।
ਦੱਸਣਯੋਗ ਹੈ ਕਿ ਸੂਬੇ 'ਚ ਵਿਦੇਸ਼ ਤੋਂ ਪਰਤੇ ਲੋਕਾਂ ਦੀ ਪਛਾਣ ਦਾ ਅੰਕੜਾ ਹੁਣ 41482 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 29046 ਲੋਕਾਂ ਨੇ ਕੁਆਰੰਟੀਨ ਮਿਆਦ ਪੂਰੀ ਕਰ ਲਈ ਸੀ ਅਤੇ ਬਾਕੀ 12436 ਲੋਕ ਨਿਗਰਾਨੀ 'ਚ ਹਨ। ਹੁਣ ਤੱਕ 83944 ਕੋਰੋਨਾ ਸ਼ੱਕੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚੋਂ 783879 ਨੈਗੇਟਿਵ ਅਤੇ 14 ਇਟਲੀ ਦੇ ਨਾਗਰਿਕਾਂ ਸਮੇਤ 970 ਪਾਜ਼ੇਟਿਵ ਹਨ। 4595 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।
ਪੱਛਮੀ ਬੰਗਾਲ 'ਚ ਤਬਾਹੀ ਮਚਾ ਰਿਹੈ ਮਹਾਤੂਫਾਨ 'ਅਮਫਾਨ', 2 ਲੋਕਾਂ ਦੀ ਮੌਤ
NEXT STORY