ਹਿਸਾਰ- ਦਿੱਲੀ ਦੇ ਸਕੂਲਾਂ 'ਚ ਬੰਬ ਦੀ ਧਮਕੀ ਮਗਰੋਂ ਹਰਿਆਣਾ ਵਿਚ ਵੀ ਅਲਰਟ ਹੋ ਗਿਆ ਹੈ। ਸਰਕਾਰ ਵਲੋਂ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਨੂੰ ਚੌਕਸੀ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਨੂੰ ਲੈ ਕੇ ਸਕੂਲਾਂ ਦੇ ਸਾਰੇ ਪ੍ਰਿੰਸੀਪਲਾਂ ਨੂੰ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕੀਤਾ ਗਿਆ ਹੈ। ਵਿਭਾਗ ਵਲੋਂ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਸੁਚੇਤ ਰਹਿਣ ਨੂੰ ਕਿਹਾ ਗਿਆ ਹੈ। ਕਿਹਾ ਗਿਆ ਹੈ ਕਿ ਸਕੂਲਾਂ ਦੇ ਆਲੇ-ਦੁਆਲੇ ਸ਼ੱਕੀ ਗਤੀਵਿਧੀਆਂ ਨਜ਼ਰ ਆਉਣ ਤਾਂ ਤੁਰੰਤ ਹੀ ਸਕੂਲ ਪ੍ਰਬੰਧਨ ਨੂੰ ਇਸ ਦੀ ਜਾਣਕਾਰੀ ਦਿਓ।
ਇਹ ਵੀ ਪੜ੍ਹੋ- ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਜੁੜੀ ਵੱਡੀ ਖ਼ਬਰ, ਦਿੱਲੀ ਪੁਲਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ
ਦੱਸ ਦੇਈਏ ਕਿ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਦੇ 100 ਸਕੂਲਾਂ ਨੂੰ ਬੁੱਧਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਦਿੱਲੀ ਪੁਲਸ ਨੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਦਿੱਲੀ ਦੇ ਸਾਰੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ। ਦਿੱਲੀ ਪੁਲਸ ਨੇ 'ਐਕਸ' 'ਤੇ ਪੋਸਟ ਵਿਚ ਕਿਹਾ ਕਿ ਦਿੱਲੀ ਦੇ ਕੁਝ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੇ ਈ-ਮੇਲ ਮਿਲੇ। ਦਿੱਲੀ ਪੁਲਸ ਨੇ ਪ੍ਰੋਟੋਕਾਲ ਤਹਿਤ ਅਜਿਹੇ ਸਕੂਲਾਂ ਦੀ ਡੂੰਘਾਈ ਨਾਲ ਜਾਂਚ ਕੀਤੀ। ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਇਹ ਮੇਲ ਫਰਜ਼ੀ ਹੈ। ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਉਹ ਘਬਰਾਉਣ ਨਾ ਅਤੇ ਸ਼ਾਂਤੀ ਬਣਾ ਕੇ ਰੱਖਣ। ਪੁਲਸ ਨੇ ਕਿਹਾ ਕਿ ਧਮਕੀ ਭਰੀ ਮੇਲ, ਜੋ ਕਾਪੀ (CC) ਕੀਤੀ ਗਈ ਸੀ ਅਤੇ ਕਈ ਸਕੂਲਾਂ ਨੂੰ ਭੇਜੀ ਗਈ ਸੀ, ਫਰਜ਼ੀ ਹੋਣ ਦਾ ਸ਼ੱਕ ਹੈ ਕਿਉਂਕਿ ਹੁਣ ਤੱਕ ਕਿਸੇ ਵੀ ਸਕੂਲ ਵਿਚੋਂ ਕੁਝ ਵੀ ਬਰਾਮਦ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ- ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ; ਡਾਰਕ ਵੈੱਬ 'ਚ ਉਲਝ ਕੇ ਰਹਿ ਗਈ ਪੁਲਸ ਦੀ ਜਾਂਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਵਾਰ ਨੂੰ ਭਟਕਦੀ ਆਤਮਾ ਦੱਸਣ ’ਤੇ ਹੰਗਾਮਾ, ਐੱਮ. ਵੀ. ਏ. ਨੇ ਪੀ. ਐੱਮ. ਮੋਦੀ ’ਤੇ ਵਿੰਨ੍ਹਿਆ ਨਿਸ਼ਾਨਾ
NEXT STORY