ਹਰਿਆਣਾ- ਕੋਰੋਨਾ ਮਾਮਲਿਆਂ 'ਚ ਵਾਧੇ ਕਾਰਨ ਆਕਸੀਜਨ ਦੀ ਵੱਧਦੀ ਮੰਗ ਦਰਮਿਆਨ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਾਰੇ ਆਕਸੀਜਨ ਉਤਪਾਦਨ ਪਲਾਂਟਾਂ ਦਾ ਕੰਟਰੋਲ ਅਤੇ ਪ੍ਰਬੰਧਨ, ਉਨ੍ਹਾਂ ਦੀ ਸੁਰੱਖਿਆ ਅਤੇ ਸੁਚਾਰੂ ਸੰਚਾਲਨ ਫ਼ੌਜ ਅਤੇ ਨੀਮ ਫ਼ੌਜੀ ਫ਼ੋਰਸਾਂ ਨੂੰ ਸੌਂਪਿਆ ਜਾਣਾ ਚਾਹੀਦਾ। ਇਕ ਬਿਆਨ ਅਨੁਸਾਰ, ਵਿਜ ਨੇ ਕਿਹਾ ਕਿ ਜੇਕਰ ਕਿਸੇ ਵੀ ਕਾਰਨ ਆਕਸੀਜਨ ਪਲਾਂਟ ਕੰਮ ਕਰਨਾ ਬੰਦ ਕਰ ਦਿੰਦਾ ਹੈ ਤਾਂ ਇਸ ਨਾਲ ਮਰੀਜ਼ਾਂ ਦੀ ਜਾਨ ਜਾ ਸਕਦੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਰੂਪਾਂ ਨੇ ਭਾਰਤ ’ਚ ਵੰਡਿਆ ਆਪਣਾ-ਆਪਣਾ ਇਲਾਕਾ, ਸਭ ਤੋਂ ਭਿਆਨਕ ਹੈ ਇਹ 'ਵੇਰੀਐਂਟ'
ਵਿਜ ਨੇ ਟਵੀਟ 'ਚ ਕਿਹਾ,''ਸਾਰੇ ਆਕਸੀਜਨ ਉਤਪਾਦਨ ਪਲਾਂਟਾਂ ਦਾ ਕੰਟਰੋਲ ਅਤੇ ਪ੍ਰਬੰਧਨ, ਉਨ੍ਹਾਂ ਦੀ ਸੁਰੱਖਿਆ ਅਤੇ ਸੁਚਾਰੂ ਸੰਚਾਲਨ ਫ਼ੌਜ ਜਾਂ ਨੀਮ ਫ਼ੌਜੀ ਫ਼ੋਰਸਾਂ ਨੂੰ ਸੌਂਪਿਆ ਜਾਣਾ ਚਾਹੀਦਾ।'' ਇਕ ਸਰਕਾਰੀ ਬਿਆਨ ਅਨੁਸਾਰ, ਬੁੱਧਵਾਰ ਨੂੰ ਵਿਜ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ 'ਚ 60 ਆਕਸੀਜਨ ਪਲਾਂਟ ਸਥਾਪਤ ਕੀਤੇ ਜਾਣਗੇ। 30, 50, 100 ਅਤੇ 200 ਬਿਸਤਰ ਸਮਰੱਥਾ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਪਲਾਂਟ ਸਥਾਪਤ ਕੀਤੇ ਜਾਣਗੇ। ਹਰਿਆਣਾ 'ਚ ਹਾਲ ਦੇ ਹਫ਼ਤਿਆਂ 'ਚ ਕੋਰੋਨਾ ਮਾਮਲਿਆਂ 'ਚ ਕਾਫ਼ੀ ਵਾਧਾ ਹੋਇਆ ਹੈ ਅਤੇ ਮੈਡੀਕਲ ਆਕਸੀਜਨ ਦੀ ਮੰਗ ਕਈ ਗੁਣਾ ਵੱਧ ਗਈ ਹੈ। ਮੌਜੂਦਾ ਸਮੇਂ, ਸੂਬੇ ਦਾ ਆਕਸੀਜਨ ਕੋਟਾ 257 ਟਨ ਹੈ ਅਤੇ ਇਸ ਕੋਟੇ ਨੂੰ 300 ਟਨ ਤੱਕ ਵਧਾਉਣ ਲਈ ਸੂਬੇ ਵਲੋਂ ਕੇਂਦਰ ਨੂੰ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਦੀ ਦੂਜੀ ਲਹਿਰ ਨੇ ਪਿੰਡਾਂ 'ਚ ਪਸਾਰੇ ਪੈਰ, ਸਿਹਤ ਸਹੂਲਤਾਂ ਦੀ ਘਾਟ ਕਾਰਨ ਮੌਤਾਂ ਦੇ ਅੰਕੜੇ ਵਧੇ
ਜ਼ਿੰਦਾ ਹੈ ਅੰਡਰਵਰਲਡ ਡਾਨ ਛੋਟਾ ਰਾਜਨ, ਏਮਜ਼ ਨੇ ਕੀਤਾ ਮੌਤ ਦੀਆਂ ਖ਼ਬਰਾਂ ਦਾ ਖੰਡਨ
NEXT STORY