ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਭਾਜਪਾ ਦੀ ਹਰਿਆਣਾ ਸਰਕਾਰ 'ਤੇ ਕਿਸਾਨਾਂ, ਸੈਨਿਕਾਂ ਅਤੇ ਮਾਵਾਂ-ਭੈਣਾਂ ਦੇ ਮਾਣ-ਸਨਮਾਨ ਨਾਲ ਖਿਲਵਾੜ ਕਰਨ ਦਾ ਦੋਸ਼ ਲਾਇਆ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਸੰਗਠਨ ਦੇ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਨੇ ਵੀਰਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਪਹਿਲੀ ਵਾਰ ਹਰਿਆਣਾ ਵਿੱਚ ਪੂਰੀ ਤਾਕਤ ਨਾਲ ਚੋਣਾਂ ਲੜ ਰਹੀ ਹੈ। ਹੁਣ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਭਲਕੇ 20 ਸਤੰਬਰ ਤੋਂ ਹਰਿਆਣਾ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਅਰਵਿੰਦ ਕੇਜਰੀਵਾਲ ਭਲਕੇ ਯਮੁਨਾਨਗਰ ਦੀ ਜਗਾਧਰੀ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਰੋਡ ਸ਼ੋਅ ਕਰਨਗੇ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : ਸੈਰ ਕਰ ਰਹੀਆਂ 3 ਕੁੜੀਆਂ ਨੂੰ ਵਾਹਨ ਨੇ ਦਰੜਿਆ, ਹੋਈ ਮੌਤ
ਜਗਾਧਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਡੱਬਵਾਲੀ, ਰਾਣੀਆ, ਭਿਵਾਨੀ, ਮਹਿਮ, ਪੁੰਦਰੀ, ਕਲਾਇਤ, ਰੇਵਾੜੀ, ਦਾਦਰੀ, ਅਸੰਧ, ਬੱਲਭਗੜ੍ਹ ਅਤੇ ਬਦਰਾ ਵਿੱਚ ਵੀ ਚੋਣ ਪ੍ਰਚਾਰ ਕਰਨਗੇ। ਫਿਲਹਾਲ ਅਰਵਿੰਦ ਕੇਜਰੀਵਾਲ 11 ਜ਼ਿਲ੍ਹਿਆਂ 'ਚ ਚੋਣ ਪ੍ਰਚਾਰ ਕਰਨਗੇ, ਜਿੱਥੇ ਉਨ੍ਹਾਂ ਦੇ 13 ਪ੍ਰੋਗਰਾਮ ਹੋਣਗੇ। ਸ਼੍ਰੀ ਪਾਠਕ ਨੇ ਕਿਹਾ ਕਿ ਜੇਕਰ ਤੁਸੀਂ ਹਰਿਆਣਾ ਦੀ ਰਾਜਨੀਤੀ 'ਤੇ ਨਜ਼ਰ ਮਾਰੀਏ ਤਾਂ ਇਹ ਸਾਫ਼ ਨਜ਼ਰ ਆ ਰਿਹਾ ਹੈ ਕਿ ਇਸ ਵਾਰ ਹਰਿਆਣਾ 'ਚੋਂ ਭਾਜਪਾ ਦਾ ਪੂਰੀ ਤਰ੍ਹਾਂ ਸਫਾਇਆ ਹੋਣ ਜਾ ਰਿਹਾ ਹੈ। ਹਰਿਆਣਾ ਵਿੱਚ ਪਿਛਲੇ 10 ਸਾਲਾਂ ਤੋਂ ਭਾਜਪਾ ਦੀ ਸਰਕਾਰ ਚੱਲ ਰਹੀ ਹੈ। ਭਾਜਪਾ ਨੂੰ ਖੁਦ ਆਪਣੇ ਮੁੱਖ ਮੰਤਰੀ 'ਤੇ ਭਰੋਸਾ ਨਹੀਂ ਸੀ। ਇਸ ਲਈ ਉਨ੍ਹਾਂ ਨੇ ਮਨੋਹਰ ਲਾਲ ਖੱਟਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਨਾਇਬ ਸਿੰਘ ਸੈਣੀ ਨੂੰ ਨਵਾਂ ਮੁੱਖ ਮੰਤਰੀ ਬਣਾਇਆ।
ਇਹ ਵੀ ਪੜ੍ਹੋ - 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ
ਸਵਾਲ ਪੈਦਾ ਹੁੰਦਾ ਹੈ ਕਿ ਭਾਜਪਾ ਨੂੰ ਪਿਛਲੇ ਸਾਲ ਨਵਾਂ ਮੁੱਖ ਮੰਤਰੀ ਲਿਆਉਣ ਦੀ ਕੀ ਲੋੜ ਪੈ ਗਈ? ਉਨ੍ਹਾਂ ਕਿਸਾਨਾਂ ਨਾਲ ਬੇਇਨਸਾਫ਼ੀ ਕੀਤੀ ਅਤੇ ਉਨ੍ਹਾਂ ਦਾ ਅਪਮਾਨ ਕੀਤਾ। ਫੌਜੀਆਂ ਦਾ ਅਪਮਾਨ ਕੀਤਾ ਅਤੇ ਉਨ੍ਹਾਂ ਨਾਲ ਬੇਇਨਸਾਫੀ ਕੀਤੀ, ਸਾਡੀਆਂ ਮਾਵਾਂ-ਭੈਣਾਂ ਦੀ ਇੱਜ਼ਤ ਨਾਲ ਖਿਲਵਾੜ ਕੀਤਾ। ਹਰਿਆਣਾ 'ਚ ਬੇਰੁਜ਼ਗਾਰੀ ਸਿਖਰਾਂ 'ਤੇ ਹੈ, ਮਹਿੰਗਾਈ ਰਿਕਾਰਡ ਤੋੜ ਰਹੀ ਹੈ। ਹਰ ਪਾਸੇ ਕੁਸ਼ਾਸਨ ਅਤੇ ਅਰਾਜਕਤਾ ਹੈ। ਉਹਨਾਂ ਨੇ ਕਿਹਾ ਭਾਜਪਾ ਨੂੰ ਪਤਾ ਹੈ ਕਿ ਇਸ ਵਾਰ ਹਰਿਆਣਾ ਵਿੱਚੋਂ ਉਨ੍ਹਾਂ ਦਾ ਸਫਾਇਆ ਹੋਣ ਵਾਲਾ ਹੈ। ਹੁਣ ਵੱਡਾ ਸਵਾਲ ਇਹ ਹੈ ਕਿ ਜਦੋਂ ਭਾਜਪਾ ਹਰਿਆਣਾ ਤੋਂ ਜਾ ਰਹੀ ਹੈ, ਜਨਤਾ ਤਬਦੀਲੀ ਲੈ ਕੇ ਆ ਰਹੀ ਹੈ ਤਾਂ ਇਸ ਬਦਲਾਅ ਵਿੱਚ ਕਿਸ ਪਾਰਟੀ ਨੂੰ ਮੌਕਾ ਮਿਲੇਗਾ? ਹਰਿਆਣਾ ਵਿੱਚ ਪਹਿਲਾਂ ਜਨਤਾ ਨੇ ਇੱਕ ਪਾਰਟੀ ਨੂੰ 5 ਸਾਲ ਦਾ ਮੌਕਾ ਦਿੱਤਾ, ਫਿਰ 10 ਸਾਲ ਲਈ ਦੂਜੀ ਪਾਰਟੀ ਨੂੰ ਮੌਕਾ ਦਿੱਤਾ ਅਤੇ ਹੁਣ ਪਿਛਲੇ 10 ਸਾਲਾਂ ਤੋਂ ਤੀਜੀ ਪਾਰਟੀ ਦੀ ਸਰਕਾਰ ਹੈ।
ਇਹ ਵੀ ਪੜ੍ਹੋ - ਬਿਆਸ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਦਸਤਾਰਬੰਦੀ, ਨਵੇਂ ਮੁਖੀ ਨੂੰ ਸੌਂਪੀ ਗੱਦੀ
ਹਰਿਆਣਾ ਦੀ ਜਨਤਾ ਨੇ ਸਾਰੀਆਂ ਪਾਰਟੀਆਂ ਨੂੰ ਇੱਕ ਮੌਕਾ ਦਿੱਤਾ ਹੈ। ਹਰਿਆਣਾ ਵਿੱਚ ਕੋਈ ਵੀ ਅਜਿਹੀ ਪਾਰਟੀ ਨਹੀਂ ਹੈ, ਜੋ ਕਹਿ ਸਕੇ ਕਿ ਇੱਥੋਂ ਦੇ ਲੋਕਾਂ ਨੇ ਸਾਨੂੰ ਮੌਕਾ ਨਹੀਂ ਦਿੱਤਾ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਇਆ? ਕੀ ਇਹਨਾਂ ਨੇ ਜਨਤਾ ਦੀ ਸੇਵਾ ਕੀਤੀ, ਜੋ ਉਹ ਇਸ ਤੋਂ ਚਾਹੁੰਦੇ ਸਨ? ਇਸ ਦਾ ਸਿੱਧਾ ਅਤੇ ਸਰਲ ਭਾਸ਼ਾ ਵਿੱਚ ਉੱਤਰ ਹੈ ਕਿ ਇਨ੍ਹਾਂ ਨੇ ਹਰਿਆਣਾ ਦੇ ਲੋਕਾਂ ਦੀ ਕੋਈ ਸੇਵਾ ਨਹੀਂ ਕੀਤੀ। ‘ਆਪ’ ਆਗੂ ਨੇ ਕਿਹਾ ਕਿ ਹਰਿਆਣਾ ਦੇ ਲੋਕ ਸਾਰੀਆਂ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ, ਹੁਣ ਉਹ ਬਦਲਾਅ ਚਾਹੁੰਦੇ ਹਨ। ਇਸ ਵਾਰ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਨੂੰ ਲੈ ਕੇ ਹਰਿਆਣਾ ਦੇ ਲੋਕਾਂ ਦੇ ਸਾਹਮਣੇ ਆਏ ਹਨ। ਹੁਣ ਆਮ ਆਦਮੀ ਪਾਰਟੀ ਹਰਿਆਣਾ ਦੇ ਲੋਕਾਂ ਲਈ ਬਦਲਾਅ ਲਈ ਬਿਹਤਰ ਵਿਕਲਪ ਹੈ।
ਇਹ ਵੀ ਪੜ੍ਹੋ - ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਹਰਿਆਣਾ 'ਚ ਸੱਤਾ ਪੱਖ 'ਚ ਲਹਿਰ, ਭਾਜਪਾ ਪੂਰਨ ਬਹੁਮਤ ਨਾਲ ਪਰਤੇਗੀ'
NEXT STORY