ਹਰਿਆਣਾ (ਭਾਸ਼ਾ)- ਹਰਿਆਣਾ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਸੁਖਵਿੰਦਰ ਮਾਂਢੀ ਸ਼ਨੀਵਾਰ ਨੂੰ ਕਾਂਗਰਸ 'ਚ ਸ਼ਾਮਲ ਹੋ ਗਏ। ਬਾਢੜਾ ਵਿਧਾਨ ਸਭਾ ਖੇਤਰ ਤੋਂ ਸਾਬਕਾ ਵਿਧਾਇਕ ਮਾਂਢੀ ਪਾਰਟੀ ਆਗੂ ਭੂਪਿੰਦਰ ਸਿੰਘ ਹੁੱਡਾ ਅਤੇ ਕਾਂਗਰਸ ਦੀ ਹਰਿਆਣਾ ਇਕਾਈ ਦੇ ਮੁਖੀ ਉਦੇਭਾਨ ਦੀ ਮੌਜੂਦਗੀ 'ਚ ਕਾਂਗਰਸ ਨਾਲ ਜੁੜੇ। ਮਾਂਢੀ ਨੂੰ ਬਾਢੜਾ ਤੋਂ ਟਿਕਟ ਮਿਲਣ ਦੀ ਉਮੀਦ ਸੀ ਪਰ ਭਾਜਪਾ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਨਹੀਂ ਬਣਾਇਆ। ਕਾਂਗਰਸ ਨੇ ਇਕ ਬਿਆਨ 'ਚ ਹੁੱਡਾ ਅਤੇ ਭਾਨ ਨੇ ਮਾਂਢੀ ਦਾ ਪਾਰਟੀ 'ਚ ਸਵਾਗਤ ਕੀਤਾ।
ਇਸ ਤੋਂ ਪਹਿਲੇ ਭਾਜਪਾ ਦੀ ਹਰਿਆਣਾ ਇਕਾਈ ਦੇ ਨੇਤਾ ਅਤੇ ਸਾਬਕਾ ਮੰਤਰੀ ਕਰਨਦੇਵ ਕੰਬੋਜ ਸ਼ੁੱਕਰਵਾਰ ਨੂੰ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ ਸਨ। ਕੰਬੋਜ ਨੇ ਅਗਲੇ ਮਹੀਨੇ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਟਿਕਟ ਨਹੀਂ ਮਿਲਣ ਤੋਂ ਬਾਅਦ ਹਾਲ 'ਚ ਭਾਜਪਾ ਦੀ ਪ੍ਰਦੇਸ਼ ਇਕਾਈ ਦੇ ਹੋਰ ਪਿਛੜਾ ਵਰਗ (ਓ.ਬੀ.ਸੀ.) ਮੋਰਚਾ ਦੇ ਮੁਖੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕੰਬੋਜ ਰਾਦੌਰ ਜਾਂ ਇੰਦਰੀ ਸੀਟ ਤੋਂ ਟਿਕਟ ਚਾਹੁੰਦੇ ਸਨ। ਉਨ੍ਹਾਂ ਨੇ ਪਿਛਲੇ ਹਫ਼ਤੇ ਦਾਅਵਾ ਕੀਤਾ ਸੀ ਕਿ ਭਾਜਪਾ ਨੇ ਪਾਰਟੀ 'ਚ ਨਵੇਂ-ਨਵੇਂ ਸ਼ਾਮਲ ਹੋਏ ਕਈ ਲੋਕਾਂ ਅਤੇ ਦਲਬਦਲੂਆਂ ਨੂੰ ਟਿਕਟ ਦਿੱਤਾ ਹੈ, ਜਦੋਂ ਕਿ ਉਨ੍ਹਾਂ ਲੋਕਾਂ ਦੀ ਅਣਦੇਖੀ ਕੀਤੀ ਹੈ, ਜੋ ਸਾਲਾਂ ਤੋਂ ਕੰਮ ਕਰ ਰਹੇ ਸਨ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ 5 ਅਕਤੂਬਰ ਨੂੰ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ 'ਚ ਵਰ੍ਹੇ ਬੱਦਲ, ਜ਼ਮੀਨ ਖਿਸਕਣ ਨਾਲ 156 ਸੜਕਾਂ 'ਤੇ ਆਵਾਜਾਈ ਪ੍ਰਭਾਵਿਤ
NEXT STORY