ਚੰਡੀਗੜ੍ਹ- ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਨੂੰ ਝਟਕਾ ਲੱਗਾ ਹੈ। ਰਤੀਆ ਤੋਂ ਵਿਧਾਇਕ ਲਕਸ਼ਮਣ ਨਾਪਾ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਟਿਕਟ ਨਾ ਮਿਲਣ ਦੀ ਵਜ੍ਹਾਂ ਤੋਂ ਪਾਰਟੀ ਦਾ ਸਾਥ ਛੱਡ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਾਪਾ ਨੇ ਪਾਰਟੀ ਦੀ ਸੂਬਾਈ ਇਕਾਈ ਦੇ ਮੁਖੀ ਮੋਹਨ ਲਾਲ ਬਡੋਲੀ ਨੂੰ ਲਿਖੀ ਚਿੱਠੀ ਵਿਚ ਕਿਹਾ ਕਿ ਉਹ ਪਾਰਟੀ ਛੱਡ ਰਹੇ ਹਨ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ।
ਇਹ ਵੀ ਪੜ੍ਹੋ- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ 67 ਉਮੀਦਵਾਰਾਂ ਦੀ ਪਹਿਲੀ ਸੂਚੀ
ਦਰਅਸਲ ਭਾਜਪਾ ਨੇ ਇਸ ਵਾਰ ਰਤੀਆ ਸੀਟ ਤੋਂ ਸੁਨੀਤਾ ਦੁੱਗਲ ਨੂੰ ਟਿਕਟ ਦਿੱਤੀ ਹੈ। ਸੁਨੀਤਾ ਨੂੰ ਇਸ ਵਾਰ ਸਿਰਸਾ ਸੰਸਦੀ ਖੇਤਰ ਤੋਂ ਮੁੜ ਟਿਕਟ ਨਹੀਂ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਵੀ ਭਾਜਪਾ ਦੇ ਇਕ ਹੋਰ ਸੀਨੀਅਰ ਨੇਤਾ ਸ਼ਮਸ਼ੇਰ ਗਿੱਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡ ਦਿੱਤੀ ਸੀ।
ਇਹ ਵੀ ਪੜ੍ਹੋ- ਮਸਜਿਦ 'ਚ ਨਮਾਜ਼ੀ ਆਪਸ 'ਚ ਭਿੜੇ; ਜੰਮ ਕੇ ਚੱਲੇ ਘਸੁੰਨ-ਬੈਲਟਾਂ, ਵੀਡੀਓ ਵਾਇਰਲ
ਦੱਸ ਦੇਈਏ ਕਿ ਭਾਜਪਾ ਨੇ ਹਰਿਆਣਾ ਦੀਆਂ 90 ਮੈਂਬਰੀ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਨੂੰ 67 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਭਾਜਪਾ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਲਾਡਵਾ ਸੀਟ ਤੋਂ ਉਮੀਦਵਾਰ ਬਣਾਉਣ ਤੋਂ ਇਲਾਵਾ ਪਾਰਟੀ ਵਿਚ ਹਾਲ 'ਚ ਹੀ ਸ਼ਾਮਲ ਹੋਏ ਕਈ ਲੋਕਾਂ ਨੂੰ ਟਿਕਟ ਦਿੱਤੀ ਹੈ। ਹਰਿਆਣਾ ਭਾਜਪਾ ਦੇ ਸਾਬਕਾ ਮੁਖੀ ਅਤੇ ਪਾਰਟੀ ਦੇ ਰਾਸ਼ਟਰੀ ਸਕੱਤਰ ਓਮ ਪ੍ਰਕਾਸ਼ ਧਨਖੜ ਨੂੰ ਬਾਦਲੀ ਤੋਂ ਮੈਦਾਨ ਵਿਚ ਉਤਾਰਿਆ ਹੈ, ਜਦਕਿ ਪਾਰਟੀ ਦੇ ਸੀਨੀਅਰ ਨੇਤਾ ਅਨਿਲ ਵਿਜ ਅੰਬਾਲਾ ਕੈਂਟ ਤੋਂ ਫਿਰ ਤੋਂ ਚੋਣ ਲੜਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡਾ ਹਾਦਸਾ: ਤੇਜ਼ ਰਫ਼ਤਾਰ ਸਕਾਰਪੀਓ ਦੀ ਪਿਕਅੱਪ ਨਾਲ ਟੱਕਰ, 4 ਨੌਜਵਾਨਾਂ ਦੀ ਦਰਦਨਾਕ ਮੌਤ
NEXT STORY