ਅੰਬਾਲਾ- ਹਰਿਆਣਾ ਦੇ ਅੰਬਾਲਾ ਜ਼ਿਲ੍ਹੇ 'ਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਭਰਾ ਨੇ ਚਾਕੂ ਨਾਲ ਗਲਾ ਵੱਢ ਕੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਦੋਸ਼ੀ ਭਰਾ ਮੌਕੇ ਤੋਂ ਫ਼ਰਾਰ ਹੋ ਗਿਆ। ਸਦਰ ਥਾਣਾ ਅੰਬਾਲਾ ਛਾਉਣੀ ਦੇ SHO ਨਰੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦਾ ਭਰਾ ਮਾਨਸਿਕ ਰੋਗੀ ਹੈ ਅਤੇ ਉਸ ਦੇ ਖ਼ਿਲਾਫ਼ ਕਈ ਕੇਸ ਪੈਂਡਿੰਗ ਹਨ। ਮੁਲਜ਼ਮ ਨੂੰ ਫੜਨ ਲਈ ਇਕ ਟੀਮ ਬਣਾਈ ਗਈ ਹੈ ਅਤੇ ਪੁਲਸ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਵੇਗੀ। ਅੰਬਾਲਾ ਛਾਉਣੀ ਦੇ ਚਿਰੀਮਾਰ ਮੁਹੱਲਾ ਦੀ ਰਹਿਣ ਵਾਲੀ 25 ਸਾਲਾ ਮੁਸਕਾਨ ਦਾ ਉਸ ਦੇ ਭਰਾ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ- ਦੋਸਤ ਹੀ ਬਣਿਆ ਦੋਸਤ ਦਾ ਵੈਰੀ; ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ, ਪੜ੍ਹੋ ਪੂਰਾ ਮਾਮਲਾ
ਮਾਮੂਲੀ ਝਗੜੇ ਮਗਰੋਂ ਭੈਣ 'ਤੇ ਚਾਕੂ ਨਾਲ ਕੀਤੇ ਕਈ ਵਾਰ
ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਨੇ ਮੁਲਜ਼ਮ ਭਰਾ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮੁਸਕਾਨ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਪਤੀ ਨਾਲ ਅਣਬਣ ਦੇ ਚੱਲਦੇ ਉਹ 6 ਮਹੀਨੇ ਤੋਂ ਅੰਬਾਲਾ ਆ ਗਈ ਸੀ। ਉਸ ਦਾ ਪਤੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਸੋਮਵਾਰ ਸਵੇਰੇ ਹੀ ਉਸ ਨੇ ਤਲਾਕ ਦੇ ਪੇਪਰ 'ਤੇ ਦਸਤਖ਼ਤ ਕੀਤੇ ਸਨ ਪਰ ਕਿਸੇ ਗੱਲ ਨੂੰ ਲੈ ਕੇ ਉਸ ਦਾ ਆਪਣੇ ਭਰਾ ਨਾਲ ਝਗੜਾ ਹੋ ਗਿਆ, ਜਿਸ ਤੋਂ ਬਾਅਦ ਭਰਾ ਨੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ- 1 ਸਾਲ ਤੋਂ ਮਾਂ ਦੀ ਲਾਸ਼ ਨਾਲ ਰਹਿ ਰਹੀਆਂ ਸਨ ਧੀਆਂ, ਰਜਾਈ ਨਾਲ ਢਕਿਆ ਸੀ ਕੰਕਾਲ, ਇੰਝ ਖੁੱਲ੍ਹਿਆ ਰਾਜ਼
ਫੇਸਬੁੱਕ 'ਤੇ ਪਾਈ ਪੋਸਟ
ਭੈਣ ਨੂੰ ਮਾਰਨ ਤੋਂ ਪਹਿਲਾਂ ਦੋਸ਼ੀ ਭਰਾ ਨੇ ਫੇਸਬੁੱਕ 'ਤੇ ਪੋਸਟ ਸਾਂਝੀ ਕੀਤੀ ਸੀ। ਇਸ ਵਿਚ ਉਸ ਨੇ ਭੈਣ ਨੂੰ ਮੌਤ ਦੇ ਘਾਟ ਉਤਾਰਨ ਦਾ ਜ਼ਿਕਰ ਕੀਤਾ ਹੈ। ਇਹ ਪੋਸਟ ਕਾਫੀ ਉਲਝਾਉਣ ਵਾਲੀ ਹੈ। ਇਸ ਵਿਚ ਕਾਤਲ ਭਰਾ ਨੇ ਲਿਖਿਆ ਕਿ ਉਸ ਦੇ ਪਰਿਵਾਰ ਨੇ ਭੈਣ ਦਾ ਵਿਆਹ ਮੇਰਠ ਵਿਚ ਇਕ ਵਿਅਕਤੀ ਨਾਲ ਕੀਤਾ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਭੈਣ ਘਰ ਆ ਗਈ। ਉਸ ਨੂੰ ਮਜ਼ਬੂਰੀ 'ਚ ਇਹ ਕਦਮ ਚੁੱਕਣਾ ਪੈ ਰਿਹਾ ਹੈ। ਉਸ ਨੇ ਪੋਸਟ ਵਿਚ ਕਿਹਾ ਕਿ ਭੈਣ ਦੇ ਸਹੁਰਿਆਂ ਦੀ ਪਹੁੰਚ ਉੱਪਰ ਤੱਕ ਹੈ। ਭੈਣ ਦਾ ਬਦਲਾ ਲੈਣ ਲਈ ਉਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੈਂਗ ਤੋਂ ਮਦਦ ਮੰਗੀ। ਪੋਸਟ ਵਿਚ ਇਹ ਵੀ ਲਿਖਿਆ ਕਿ ਭੈਣ ਨੂੰ ਮਾਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਹੁਣ ਅੱਗੇ ਸਾਡਾ ਕੋਈ ਨਹੀਂ ਹੈ। ਸਿਰਫ਼ ਸਾਡੇ ਦੁਸ਼ਮਣ ਹੀ ਰਿਸ਼ਤੇਦਾਰ ਹਨ।
ਇਹ ਵੀ ਪੜ੍ਹੋ- ਗੋਗਾਮੇੜੀ ਦੇ ਕਤਲ ਲਈ ਸ਼ੂਟਰਾਂ ਨੂੰ 'ਲੇਡੀ ਡੌਨ' ਨੇ ਸਪਲਾਈ ਕੀਤੇ ਸਨ ਹਥਿਆਰ, ਪੁਲਸ ਨੇ ਕੀਤਾ ਗ੍ਰਿਫ਼ਤਾਰ
ਪੁਲਸ ਨੇ ਆਖੀ ਇਹ ਗੱਲ
ਦੱਸਿਆ ਜਾਂਦਾ ਹੈ ਕਿ ਭੈਣ ਦਾ ਕਤਲ ਕਰਨ ਵਾਲਾ ਭਰਾ ਲੜਾਈ-ਝਗੜਿਆਂ ਦੇ ਮਾਮਲੇ ਵਿਚ ਸ਼ਾਮਲ ਸੀ ਅਤੇ ਪਹਿਲਾਂ ਵੀ ਜੇਲ੍ਹ ਜਾ ਚੁੱਕਾ ਹੈ। ਪਰਿਵਾਰ ਮੁਤਾਬਕ ਉਹ ਕੁਝ ਕੰਮ ਨਹੀਂ ਕਰਦਾ ਸੀ। ਫਿਲਹਾਲ ਪੁਲਸ ਨੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਰਜਵੰਸ਼ੀ ਭਗਵਾਨ ਸ਼੍ਰੀ ਰਾਮ ਦੀ ਨਗਰੀ 'ਚ ਲਗਾਏ ਜਾ ਰਹੇ ਹਨ ਸੂਰਜੀ ਥੰਮ੍ਹ
NEXT STORY