ਸੋਲਨ—ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ ਦੇ ਕੰਡਾਘਾਟ ਥਾਣੇ ਦੇ ਇਕ ਕਾਰ 300 ਫੁੱਟ ਡੂੰਘੀ ਖੱਡ 'ਚ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਅੱਜ ਭਾਵ ਐਤਵਾਰ ਸਵੇਰਸਾਰ ਸੋਲਨ ਜ਼ਿਲੇ ਦੇ ਕੰਡਾਘਾਟ ਥਾਣੇ ਨੇੜੇ ਵਾਪਰਿਆ, ਇੱਥੇ ਇਕ ਹਰਿਆਣਾ ਨੰਬਰ ਦੀ ਕਾਰ 300 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਹਾਦਸੇ ਦੌਰਾਨ ਮਰਨ ਵਾਲੇ ਸਾਰੇ ਹਰਿਆਣਾ ਦੇ ਰਹਿਣ ਵਾਲੇ ਹਨ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਅਤੇ ਮਾਮਲਾ ਦਰਜ ਕਰਕੇ ਜਾਂਚ 'ਚ ਜੁੱਟ ਗਈ।

ਵਿਦੇਸ਼ ਮੰਤਰੀ ਜੈਸ਼ੰਕਰ ਕਰਨਗੇ ਈਰਾਨ ਦਾ ਦੌਰਾ, ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ
NEXT STORY