ਮੋਹਾਲੀ, (ਨਿਆਮੀਆਂ, ਪਰਦੀਪ) - ਖੰਘ, ਬੁਖਾਰ ਦੀ ਸ਼ਿਕਾਇਤ ਹੋਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਆਪਣਾ ਇਲਾਜ ਅਤੇ ਜਾਂਚ ਕਰਵਾਉਣ ਲਈ ਮੋਹਾਲੀ ਦੇ ਇਕ ਹਸਪਤਾਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਸਾਰੇ ਟੈਸਟ ਕਰਵਾਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਟੈਸਟ ਪੀ. ਜੀ. ਆਈ. ਹੋ ਨਹੀਂ ਰਹੇ, ਇਸ ਲਈ ਉਹ ਇੱਥੇ ਆਏ ਹਨ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਜਿਹੜੇ ਡਾਕਟਰਾਂ ਨੇ ਪਹਿਲਾਂ ਉਨ੍ਹਾਂ ਦਾ ਇਲਾਜ ਕੀਤਾ ਸੀ, ਉਨ੍ਹਾਂ ਦੇ ਕਹਿਣ ’ਤੇ ਹੀ ਉਹ ਇੱਥੇ ਆਏ ਹਨ।
ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਸਬੰਧੀ ਪੁੱਛੇ ਗਏ ਪ੍ਰਸ਼ਨ ਦੇ ਉੱਤਰ ਵਿਚ ਖੱਟੜ ਨੇ ਕਿਹਾ ਕਿ ਹੁਣ ਕੋਰੋਨਾ ਕਾਲ ਚੱਲ ਰਿਹਾ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣਾ ਸੰਘਰਸ਼ ਮੁਲਤਵੀ ਕਰ ਦੇਣ। ਜਦੋਂ ਹਾਲਾਤ ਆਮ ਵਰਗੇ ਹੋਣ ਉਦੋਂ ਬੇਸ਼ੱਕ ਆਪਣਾ ਧਰਨਾ ਲਾ ਲੈਣ। ਇਹ ਕਾਨੂੰਨ ਕੇਂਦਰ ਸਰਕਾਰ ਨੇ ਬਣਾਏ ਹਨ ਅਤੇ ਇਨ੍ਹਾਂ ਕਾਨੂੰਨਾਂ ਸਬੰਧੀ ਕੀ ਫੈਸਲਾ ਲੈਣਾ ਹੈ, ਇਸ ਸਬੰਧੀ ਕੇਂਦਰ ਸਰਕਾਰ ਹੀ ਦੱਸ ਸਕਦੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਚੱਕਰਵਾਤ ਯਾਸ: ਕੋਲਕਾਤਾ ਏਅਰਪੋਰਟ 'ਤੇ ਉਡਾਣਾਂ ਮੁਅੱਤਲ, ਪਟੜੀਆਂ ਨਾਲ ਬੰਨ੍ਹੇ ਗਏ ਟਰੇਨਾਂ ਦੇ ਪਹੀਏ
NEXT STORY