ਅੰਬਾਲਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਰਾਜ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਮੁਲਾਕਾਤ ਕੀਤੀ। ਮਨੋਹਰ ਲਾਲ ਖੱਟੜ ਦੇ ਸਥਾਨ 'ਤੇ ਸੈਣੀ ਨੂੰ ਮੁੱਖ ਮੰਤਰੀ ਬਣਾਏ ਜਾਣ ਬਾਰੇ ਪਾਰਟੀ ਵਲੋਂ ਜਾਣੂੰ ਨਹੀਂ ਕਰਵਾਏ ਜਾਣ ਨੂੰ ਲੈ ਕੇ ਵਿਜ ਦੇ ਨਾਰਾਜ਼ ਹੋਣ ਦੀਆਂ ਖ਼ਬਰਾਂ ਆਈਆਂ ਸਨ। ਸੈਣੀ ਨੇ ਮੰਤਰੀ ਮੰਡਲ 'ਚ ਵਿਜ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਸੈਣੀ ਵਿਜ ਦੇ ਅੰਬਾਲਾ ਛਾਉਣੀ ਸਥਿਤ ਘਰ ਉਨ੍ਹਾਂ ਨੂੰ ਮਿਲਣ ਪਹੁੰਚੇ। ਵੀਰਵਾਰ ਨੂੰ ਕਰਨਾਲ ਦੌਰੇ ਦੌਰਾਨ ਮੁੱਖ ਮੰਤਰੀ ਸੈਣੀ ਨੇ ਕਿਹਾ ਸੀ,''ਵਿਜ ਪਾਰਟੀ ਦੇ ਸੀਨੀਅਰ ਨੇਤਾ ਹਨ। ਉਨ੍ਹਾਂ ਦਾ ਮਾਰਗਦਰਸ਼ਨ ਸਾਨੂੰ ਮਿਲਦਾ ਰਿਹਾ ਹੈ ਅਤੇ ਮਿਲਦਾ ਰਹੇਗਾ।'' ਵਿਜ ਤੋਂ ਜਦੋਂ ਸੈਣੀ ਦੀ ਟਿੱਪਣੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਵੀਰਵਾਰ ਨੂੰ ਅੰਬਾਲਾ 'ਚ ਕਿਹਾ ਸੀ ਕਿ ਉਹ ਕਿਸੇ ਵੀ ਸਮੇਂ ਆ ਸਕਦੇ ਹਨ, ਉਨ੍ਹਾਂ ਲਈ ਚਾਹ ਤਿਆਰ ਹੈ। ਪਿਛਲੇ ਹਫ਼ਤੇ ਭਾਜਪਾ ਨੇ ਖੱਟੜ ਦੀ ਜਗ੍ਹਾ ਹੋਰ ਪਿਛੜਾ ਵਰਗ (ਓ.ਬੀ.ਸੀ.) ਦੇ ਨੇਤਾ ਸੈਣੀ ਨੂੰ ਹਰਿਆਣਾ ਦਾ ਮੁੱਖ ਮੰਤਰੀ ਬਣਾਇਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਕੇਜਰੀਵਾਲ ਦੀ ਪਤਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ, ਮੋਦੀ ਜੀ ਨੇ ਸੱਤਾ ਦੇ ਹੰਕਾਰ 'ਚ ਕਰਵਾਇਆ ਗ੍ਰਿਫ਼ਤਾਰ
NEXT STORY