ਕਰਨਾਲ— ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਕੈਮਲਾ ਪਿੰਡ ’ਚ ਭਾਜਪਾ ਵਲੋਂ ਅੱਜ ਕਿਸਾਨ ਮਹਾਪੰਚਾਇਤ ਰੈਲੀ ਬੁਲਾਈ ਗਈ ਸੀ, ਜਿਸ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਰੈਲੀ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸੰਬੋਧਿਤ ਕਰਨ ਵਾਲੇ ਸਨ ਅਤੇ ਨਵੇਂ ਖੇਤੀ ਕਾਨੂੰਨਾਂ ਦਾ ਫਾਇਦਾ ਸਮਝਾਉਣ ਵਾਲੇ ਸਨ ਪਰ ਉਨ੍ਹਾਂ ਦਾ ਵਿਰੋਧ ਕਰਨ ਲਈ ਉੱਥੇ ਵੱਡੀ ਗਿਣਤੀ ’ਚ ਕਿਸਾਨ ਪੁੱਜ ਗਏ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਏ ਅਤੇ ਨਾਅਰੇਬਾਜ਼ੀ ਕੀਤੀ।
ਪੁਲਸ ਨੇ ਕਿਸਾਨਾਂ ਨੂੰ ਸਮਝਾਉਣ ਅਤੇ ਉਨ੍ਹਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਨਹੀਂ ਮੰਨੇ। ਪੁਲਸ ਨੇ ਕਿਸਾਨਾਂ ’ਤੇ ਠੰਡੇ ਪਾਣੀ ਦੀਆਂ ਜਲ ਤੋਪਾਂ ਅਤੇ ਹੰਝੂ ਗੈਸ ਦੇ ਗੋਲੇ ਦਾਗੇ, ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੋ੍ਰਗਰਾਮ ਵਾਲੀ ਥਾਂ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਘੇਰਿਆ ਅਤੇ ਭੰਨ-ਤੋੜ ਕੀਤੀ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਮੰਚ ਤੋੜ ਦਿੱਤਾ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ। ਦਿੱਲੀ ’ਚ ਕਿਸਾਨ ਬੀਤੇ 45 ਦਿਨਾਂ ਤੋੋਂ ਸਰਹੱਦਾਂ ’ਤੇ ਕੜਾਕੇ ਦੀ ਠੰਡ ਦੌਰਾਨ ਡਟੇ ਹੋਏ ਹਨ। ਕਿਸਾਨਾਂ ਨੇ ਸਰਕਾਰ ਨੂੰ ਦੋ-ਟੁੱਕ ਆਖ ਦਿੱਤਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਹਨ, ਸਾਡੀ ਘਰ ਵਾਪਸੀ ਨਹੀਂ ਹੋਵੇਗੀ।
ਦੱਸ ਦੇਈਏ ਕਿ ਕੇਂਦਰ ਅਤੇ ਸਰਕਾਰ ਵਿਚਾਲੇ ਗੱਲਬਾਤ ਦਾ ਦੌਰ ਜਾਰੀ ਹੈ। ਹੁਣ ਤੱਕ 8ਦੌਰ ਦੀ ਗੱਲਬਾਤ ਹੋਈ ਹੈ, ਜੋ ਕਿ ਬੇਸਿੱਟਾ ਰਹੀ। 9ਵੇਂ ਦੌਰ ਦੀ ਗੱਲਬਾਤ 15 ਜਨਵਰੀ ਨੂੰ ਹੋਵੇਗੀ।
ਕਸ਼ਮੀਰ ’ਚ ਬਰਫ਼ਬਾਰੀ, ਆਵਾਜਾਈ ਲਈ ਖੋਲਿ੍ਹਆ ਗਿਆ ਸ਼੍ਰੀਨਗਰ-ਜੰਮੂ ਹਾਈਵੇਅ
NEXT STORY