ਡੇਰਾਬੱਸੀ (ਵਿਕਰਮਜੀਤ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਡੇਰਾਬੱਸੀ ਤੋਂ ਅੰਬਾਲਾ ਤੱਕ ਹਰਿਆਣਾ ਰੋਡਵੇਜ਼ ਦੀ ਬੱਸ ’ਚ ਆਮ ਯਾਤਰੀ ਵਾਂਗ ਸਫ਼ਰ ਕੀਤਾ ਤੇ ਯਾਤਰੀਆਂ ਨਾਲ ਗੱਲਬਾਤ ਕੀਤੀ। ਇਸ ਅਚਾਨਕ ਕੀਤੇ ਗਏ ਸਫ਼ਰ ਦਾ ਮੁੱਖ ਮਕਸਦ ਆਮ ਲੋਕਾਂ ਨਾਲ ਜੁੜਨਾ ਅਤੇ ਸਰਕਾਰੀ ਬੱਸਾਂ ’ਚ ਯਾਤਰਾ ਕਰਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਸੀ।
ਸਫ਼ਰ ਦੌਰਾਨ ਉਨ੍ਹਾਂ ਨੇ ਬੱਸ ’ਚ ਮੌਜੂਦ ਯਾਤਰੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਿਲਾਂ ਤੇ ਸਰਕਾਰ ਤੋਂ ਉਨ੍ਹਾਂ ਦੀਆਂ ਉਮੀਦਾਂ ਨੂੰ ਧਿਆਨ ਨਾਲ ਸੁਣਿਆ। ਮੁੱਖ ਮੰਤਰੀ ਦੇ ਇਸ ਕਦਮ ਦੀ ਲੋਕਾਂ ਵੱਲੋਂ ਕਾਫ਼ੀ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਤਰ੍ਹਾਂ ਖ਼ੁਦ ਸਫ਼ਰ ਕਰਨ ਨਾਲ ਅਧਿਕਾਰੀਆਂ ਨੂੰ ਵੀ ਜਨਤਾ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਪ੍ਰੇਰਨਾ ਮਿਲੇਗੀ।
ਸਾਈਬਰ ਕ੍ਰਾਈਮ 'ਤੇ 'Operation CyHawk'! 95 'ਤੇ ਪਰਚਾ, 1843 ਮੋਬਾਈਲ ਫੋਨ ਤੇ ਫਰਜ਼ੀ ਦਸਤਾਵੇਜ਼ ਜ਼ਬਤ
NEXT STORY