ਨੈਸ਼ਨਲ ਡੈਸਕ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿਖੇ ਆਯੋਜਿਤ ਇਕ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ 'ਵਿਕਸਿਤ ਭਾਰਤ ਜੀ ਰਾਮ ਜੀ' ਮਿਸ਼ਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਜ਼ਦੂਰਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਇਸ ਯੋਜਨਾ ਨੂੰ ਮਜ਼ਦੂਰਾਂ ਦੇ ਕਲਿਆਣ ਅਤੇ ਪਿੰਡਾਂ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਇਤਿਹਾਸਕ ਕਦਮ ਦੱਸਿਆ। ਮੁੱਖ ਮੰਤਰੀ ਅਨੁਸਾਰ, ਇਹ ਨਵੀਂ ਯੋਜਨਾ ਹੁਣ ਪੁਰਾਣੀ ਹੋ ਚੁੱਕੀ ਮਨਰੇਗਾ ਯੋਜਨਾ ਦੀ ਥਾਂ ਲਵੇਗੀ।
ਮਜ਼ਦੂਰਾਂ ਦੀ ਆਮਦਨ ਅਤੇ ਰੁਜ਼ਗਾਰ ਵਿੱਚ ਹੋਵੇਗਾ ਵਾਧਾ
ਇਸ ਮਿਸ਼ਨ ਦੇ ਤਹਿਤ ਰੁਜ਼ਗਾਰ ਦੀ ਗਰੰਟੀ ਨੂੰ 100 ਦਿਨਾਂ ਤੋਂ ਵਧਾ ਕੇ 125 ਦਿਨ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਦੇਸ਼ ਭਰ ਵਿੱਚ ਇੱਕ ਪੇਂਡੂ ਅਕੁਸ਼ਲ ਮਜ਼ਦੂਰ ਦੀ ਔਸਤ ਸਾਲਾਨਾ ਆਮਦਨ ਵਿੱਚ 7 ਫੀਸਦੀ ਤੋਂ ਵੱਧ ਦਾ ਵਾਧਾ ਹੋਣ ਦੀ ਉਮੀਦ ਹੈ। ਖਾਸ ਤੌਰ 'ਤੇ ਹਰਿਆਣਾ ਵਿੱਚ, ਹਰ ਮਜ਼ਦੂਰ ਦੀ ਸਾਲਾਨਾ ਆਮਦਨ ਵਿੱਚ ਘੱਟੋ-ਘੱਟ 50 ਹਜ਼ਾਰ ਰੁਪਏ ਦਾ ਵਾਧਾ ਦਰਜ ਕੀਤਾ ਜਾਵੇਗਾ।
ਤਕਨੀਕ ਰਾਹੀਂ ਭ੍ਰਿਸ਼ਟਾਚਾਰ 'ਤੇ ਨਕੇਲ
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਸ਼ੋਸ਼ਣ ਨੂੰ ਰੋਕਣ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ, ਜਿਨ੍ਹਾਂ ਵਿੱਚ ਬਾਇਓਮੈਟ੍ਰਿਕ ਪ੍ਰਮਾਣਿਕਤਾ, ਹਾਜ਼ਰੀ ਅਤੇ ਵੇਤਨ ਦਾ ਸਿੱਧਾ ਡਿਜੀਟਲ ਭੁਗਤਾਨ (DBT), ਜੀਓ ਟੈਗਿੰਗ ਅਤੇ ਸੈਟੇਲਾਈਟ ਇਮੇਜਰੀ ਸ਼ਾਮਲ ਹਨ। ਉਨ੍ਹਾਂ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਮਜ਼ਦੂਰਾਂ ਨੂੰ 5000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਹੈ, ਜਦਕਿ ਕਾਂਗਰਸ ਦੇ ਸਮੇਂ ਇਹ ਅੰਕੜਾ ਸਿਰਫ 2000 ਕਰੋੜ ਰੁਪਏ ਸੀ।
ਵਿਰੋਧੀ ਧਿਰਾਂ 'ਤੇ ਵਰ੍ਹੇ
ਮੁੱਖ ਮੰਤਰੀ ਸੈਣੀ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ ਅਤੇ ਵਿਰੋਧੀ ਧਿਰਾਂ ਸਿਰਫ਼ ਦੋਸ਼-ਪ੍ਰਤੀਦੋਸ਼ ਦੀ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਜਾਣਬੁੱਝ ਕੇ ਇਸ ਲੋਕ-ਪੱਖੀ ਯੋਜਨਾ ਦਾ ਵਿਰੋਧ ਕਰ ਰਹੀ ਹੈ।
ਗਰੀਬ ਪਰਿਵਾਰਾਂ ਲਈ ਰਿਹਾਇਸ਼ੀ ਸਕੀਮਾਂ ਸਮਾਗਮ ਦੌਰਾਨ ਹੋਰ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ:
• ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਹਰਿਆਣਾ ਵਿੱਚ ਡੇਢ ਕਰੋੜ ਮਕਾਨ ਬਣਾ ਕੇ ਦਿੱਤੇ ਗਏ ਹਨ।
• ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਰਾਹੀਂ ਗਰੀਬਾਂ ਨੂੰ 30 ਗਜ਼ ਦੇ ਪਲਾਟ ਦਿੱਤੇ ਜਾ ਰਹੇ ਹਨ।
• ਸੂਬੇ ਵਿੱਚ 'ਦੀਨਦਿਆਲ ਲਾਡੋ ਲਕਸ਼ਮੀ ਯੋਜਨਾ' ਦੀ ਵੀ ਸ਼ੁਰੂਆਤ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2014 ਤੋਂ ਬਾਅਦ ਸਰਕਾਰ ਨੇ ਪੇਂਡੂ ਗਰੀਬੀ ਨੂੰ ਖਤਮ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਮਿਹਨਤਕਸ਼ ਲੋਕ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਾਗੌਰ 'ਚ ਪਿੰਡ ਵਾਸੀਆਂ ਨੇ ਪਸ਼ੂ ਤਸਕਰੀ ਦੇ ਸ਼ੱਕ ਹੇਠ ਚਾਰ ਨੌਜਵਾਨਾਂ ਨੂੰ ਕੁੱਟਿਆ
NEXT STORY