ਚੰਡੀਗੜ੍ਹ- ਹਰਿਆਣਾ ਕਾਂਗਰਸ ਨੇ ਸੰਗਠਨ ਨੂੰ ਬੂਥ ਅਤੇ ਬਲਾਕ ਪੱਧਰ 'ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਪ੍ਰਦੇਸ਼ ਭਰ 'ਚ ਬਲਾਕ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਵ ਨਰੇਂਦਰ ਸਿੰਘ ਦੇ ਨਿਰਦੇਸ਼ 'ਤੇ ਬੁੱਧਵਾਰ ਨੂੰ 17 ਜ਼ਿਲ੍ਹਿਆਂ ਲਈ 100 ਤੋਂ ਵੱਧ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ। ਪਾਰਟੀ ਵਲੋਂ ਜਾਰੀ ਆਦੇਸ਼ ਅਨੁਸਾਰ, ਇਨ੍ਹਾਂ ਨਿਯੁਕਤੀਆਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨਾਂ, ਸੀਨੀਅਰ ਨੇਤਾਵਾਂ ਅਤੇ ਪਾਰਟੀ ਵਰਕਰਾਂ ਤੋਂ ਪ੍ਰਾਪਤ ਸੁਝਾਵਾਂ ਦੇ ਆਧਾਰ 'ਤੇ ਅੰਤਿਮ ਰੂਪ ਦਿੱਤਾ ਗਿਆ ਹੈ।
ਨਿਯੁਕਤੀਆਂ ਤੋਂ ਪਹਿਲੇ ਹਰਿਆਣਾ ਦੇ ਪਾਰਟੀ ਇੰਚਾਰਜ ਬੀ.ਕੇ. ਹਰੀਪ੍ਰਸਾਦ ਨਾਲ ਵੀ ਵਿਸਤ੍ਰਿਤ ਚਰਚਾ ਕੀਤੀ ਗਈ। ਕਾਂਗਰਸ ਲੀਡਰਸ਼ਿਪ ਦਾ ਮੰਨਣਾ ਹੈ ਕਿ ਨਵੀਆਂ ਨਿਯੁਕਤੀਆਂ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ, ਵਾਰਡ ਅਤੇ ਬੂਥ ਪੱਧਰ 'ਤੇ ਪ੍ਰਭਾਵੀ ਢੰਗ ਨਾਲ ਪਹੁੰਚਾਇਆ ਜਾ ਸਕੇਗਾ। ਨਵੇਂ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਮੈਂਬਰਤਾ ਮੁਹਿੰਮ ਨੂੰ ਗਤੀ ਦੇਣ, ਬੂਥ ਪ੍ਰਬੰਧਨ ਨੂੰ ਮਜ਼ਬੂਤ ਬਣਾਉਣ, ਪਾਰਟੀ ਪ੍ਰੋਗਰਾਮਾਂ ਦੇ ਸੰਚਾਲਨ ਅਤੇ ਸਥਾਨਕ ਪੱਧਰ 'ਤੇ ਵਰਕਰਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਪਾਰਟੀ ਸੂਤਰਾਂ ਅਨੁਸਾਰ, ਆਉਣ ਵਾਲੀਆਂ ਰਾਜਨੀਤਕ ਗਤੀਵਿਧੀਆਂ ਅਤੇ ਚੋਣ ਤਿਆਰੀਆਂ ਨੂੰ ਧਿਆਨ 'ਚ ਰੱਖਦੇ ਹੋਏ ਸੰਗਠਨਾਤਮਕ ਢਾਂਚਿਆਂ ਨੂੰ ਮਜ਼ਬੂਤ ਕਰਨ ਵੱਲ ਇਹ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੰਗਾ ਇਸ਼ਨਾਨ ਦੌਰਾਨ ਗੁਜਰਾਤ ਦਾ ਨੌਜਵਾਨ ਡੁੱਬਿਆ, ਭਾਲ ਜਾਰੀ
NEXT STORY