ਹਰਿਆਣਾ- ਹਰਿਆਣਾ ਕਾਂਗਰਸ ਵਿਧਾਇਕ ਦਲ ਕਿਸਾਨ ਅੰਦੋਲਨ 'ਚ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਦੀ ਆਰਥਿਕ ਮਦਦ ਦੇਵੇਗਾ। ਰਾਜ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਇੱਥੇ ਸਾਰੇ ਕਾਂਗਰਸ ਵਿਧਾਇਕਾਂ ਨੇ ਮਿਲ ਕੇ ਇਹ ਫ਼ੈਸਲਾ ਲਿਆ ਹੈ। ਕਾਂਗਰਸ ਵਿਧਾਇਕ ਦਲ ਨਿੱਜੀ ਫੰਡ 'ਚੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਵੇਗਾ। ਨਾਲ ਹੀ ਭਵਿੱਖ 'ਚ ਅਜਿਹੇ ਪਰਿਵਾਰਾਂ ਦੀ ਹਰ ਸੰਭਵ ਮਦਦ ਦੀ ਕੋਸ਼ਿਸ਼ ਜਾਰੀ ਰਹੇਗੀ। ਕਿਸਾਨ ਪਰਿਵਾਰਾਂ ਨੂੰ ਅਧਿਕਾਰਤ ਮਦਦ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ‘ਵਾਟਰ ਪਰੂਫ਼ ਟੈਂਟ ਕੀਤੇ ਸਥਾਪਤ, ਬਜ਼ੁਰਗ ਕਿਸਾਨਾਂ ਦੀ ਸਿਹਤ ਦੀ ਚਿੰਤਾ, ਨੌਜਵਾਨ ਰੱਖ ਰਹੇ ਖਿਆਲ’
ਦੱਸਣਯੋਗ ਹੈ ਕਿ ਸਰਕਾਰ ਵਲੋਂ ਪਿਛਲੇ ਸਾਲ ਸਤੰਬਰ 'ਚ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ 41 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ 'ਚ ਕਈ ਸੂਬਿਆਂ ਦੇ ਕਿਸਾਨ ਸ਼ਾਮਲ ਹਨ ਪਰ ਜ਼ਿਆਦਾਤਰ ਕਿਸਾਨ ਪੰਜਾਬ ਅਤੇ ਹਰਿਆਣਾ ਦੇ ਹਨ। ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਖੇਤੀ ਖੇਤਰ 'ਚ ਵੱਡਾ ਸੁਧਾਰ ਦੱਸ ਰਹੀ ਹੈ ਅਤੇ ਦਾਅਵਾ ਹੈ ਕਿ ਇਸ ਨਾਲ ਵਿਚੋਲੇ ਖ਼ਤਮ ਹੋਣਗੇ ਅਤੇ ਕਿਸਾਨ ਦੇਸ਼ 'ਚ ਕਿਤੇ ਵੀ ਆਪਣੀ ਫ਼ਸਲ ਵੇਚ ਸਕਣਗੇ।
ਇਹ ਵੀ ਪੜ੍ਹੋ : ਕਿਸਾਨੀ ਘੋਲ: 26 ਜਨਵਰੀ ਨੂੰ ‘ਟਰੈਕਟਰ ਪਰੇਡ’ ’ਚ ਹਿੱਸਾ ਲੈਣਗੀਆਂ ਕਿਸਾਨ ਧੀਆਂ, ਲੈ ਰਹੀਆਂ ਸਿਖਲਾਈ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕਿਸਾਨ ਅੰਦੋਲਨ ਨੂੰ ਲੈ ਕੇ 'ਰਵਨੀਤ ਬਿੱਟੂ' ਨੇ ਫਿਰ ਆਖੀ ਵੱਡੀ ਗੱਲ, ਜਾਣੋ ਕੀ ਬੋਲੇ
NEXT STORY