ਹਰਿਆਣਾ— ਹਰਿਆਣਾ 'ਚ ਵੀ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਅੱਜ ਭਾਵ ਵੀਰਵਾਰ ਨੂੰ 158 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5,737 ਪਹੁੰਚ ਗਈ ਹੈ। ਇਨ੍ਹਾਂ 'ਚੋਂ 52 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2,193 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਸੂਬੇ ਵਿਚ ਕੋਰੋਨਾ ਦੇ ਸਰਗਰਮ ਮਾਮਲੇ ਵੀ ਵੱਧ ਕੇ 3,492 ਤੱਕ ਪਹੁੰਚ ਗਏ ਹਨ। ਸੂਬੇ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਨੇ ਕੋਰੋਨਾ ਦੇ ਹਾਲਾਤ ਨੂੰ ਲੈ ਕੇ ਜਾਰੀ ਬੁਲੇਟਿਨ ਵਿਚ ਇਹ ਜਾਣਕਾਰੀ ਦਿੱਤੀ।
ਸੂਬੇ ਦੇ ਸਾਰੇ 22 ਜ਼ਿਲ੍ਹੇ ਇਸ ਸਮੇਂ ਕੋਰੋਨਾ ਦੀ ਲਪੇਟ ਵਿਚ ਹਨ। ਸੂਬੇ ਦੇ ਗੁਰੂਗ੍ਰਾਮ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਗੁਰੂਗ੍ਰਾਮ ਤੋਂ ਅੱਜ 90 ਨਵੇਂ ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਫਰੀਦਾਬਾਦ ਵਿਚ 30, ਅੰਬਾਲਾ 12, ਪਲਵਲ ਅਤੇ ਕਰਨਾਲ 10-10, ਹਿਸਾਰ-4, ਪਾਨੀਪਤ ਅਤੇ ਜੀਂਦ ਵਿਚ 1-1 ਮਾਮਲਾ ਆਇਆ।
ਸੂਬੇ ਵਿਚ ਹੁਣ ਤੱਕ 83,910 ਕੋਰੋਨਾ ਸ਼ੱਕੀਆਂ ਨੂੰ ਨਿਗਰਾਨੀ ਵਿਚ ਰੱਖਿਆ ਗਿਆ, ਜਿਨ੍ਹਾਂ 'ਚੋਂ 50,431 ਲੋਕਾਂ ਨੇ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਹੈ ਅਤੇ ਬਾਕੀ 33,479 ਨਿਗਰਾਨੀ ਵਿਚ ਹਨ। ਸੂਬੇ ਵਿਚ 1,60,714 ਕੋਰੋਨਾ ਸ਼ੱਕੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚੋਂ 1,48,914 ਨੈਗੇਟਿਵ ਅਤੇ 14 ਇਟਾਲੀਅਨ ਨਾਗਰਿਕਾਂ ਸਮੇਤ 5,737 ਪਾਜ਼ੇਟਿਵ ਪਾਏ ਗਏ ਹਨ। ਜਦਕਿ 6,063 ਨਮੂਨਿਆਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਪਾਜ਼ੇਟਿਵ ਮਰੀਜ਼ਾਂ 'ਚੋਂ 2,193 ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਉੱਤਰ ਪ੍ਰਦੇਸ਼ 'ਚ ਟਿੱਡੀ ਦਲ ਨੇ ਵਧਾਈ ਕਿਸਾਨਾਂ ਦੀ ਚਿੰਤਾ, ਸ਼ਹਿਰ 'ਚ ਹੋਇਆ ਦਾਖਲ (ਤਸਵੀਰਾਂ)
NEXT STORY