ਹਿਸਾਰ— ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਕਾਰਨ ਉਹ ਇਕਾਂਤਵਾਸ 'ਚ ਰਹਿਣਗੇ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਆਪਣੇ ਟਵਿੱਟਰ ਹੈਂਡਲ 'ਤੇ ਵੀਡੀਓ ਪੋਸਟ ਕਰ ਕੇ ਦਿੱਤੀ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਮੇਰੀ ਸਿਹਤ ਠੀਕ ਹੈ। ਬੀਤੇ ਕੁਝ ਦਿਨਾਂ 'ਚ ਮੇਰੇ ਸੰਪਰਕ ਵਿਚ ਆਏ ਲੋਕ ਆਪਣਾ ਟੈਸਟ ਜ਼ਰੂਰ ਕਰਵਾਉਣ।
ਉੱਪ ਮੁੱਖ ਮੰਤਰੀ ਚੌਟਾਲਾ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਟਵੀਟ ਕਰਦੇ ਹੋਏ ਕਿਹਾ ਕਿ ਸਾਰੇ ਸਾਥੀਆਂ ਲਈ ਸੂਚਨਾ-ਮੇਰੀ ਕੋਵਿਡ-19 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ। ਬੇਨਤੀ ਹੈ ਕਿ ਬੀਤੇ ਕੁਝ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਏ ਲੋਕ ਆਪਣਾ ਧਿਆਨ ਰੱਖਣ ਅਤੇ ਡਾਕਟਰ ਸਲਾਹ ਦੇਣ ਤਾਂ ਟੈਸਟ ਕਰਵਾਉਣ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਟਰਾਂਸਪੋਰਟ ਮੰਤਰੀ, ਊਰਜਾ ਮੰਤਰੀ, ਖੇਤੀਬਾੜੀ ਮੰਤਰੀ ਸਮੇਤ ਦਰਜਨਾਂ ਵਿਧਾਇਕ, ਸੰਸਦ ਮੈਂਬਰ ਵੀ ਪਾਜ਼ੇਟਿਵ ਹੋ ਕੇ ਠੀਕ ਹੋ ਚੁੱਕੇ ਹਨ। ਕਾਂਗਰਸ ਦੇ ਰਾਜ ਸਭਾ ਮੈਂਬਰ ਦਪਿੰਦਰ ਹੁੱਡਾ ਵੀ ਬੀਤੇ ਦਿਨੀਂ ਕੋਰੋਨਾ ਦੀ ਲਪੇਟ ਵਿਚ ਆ ਗਏ ਸਨ।
ਹਾਥਰਸ ਕੇਸ: ਪੀੜਤਾ ਦੇ ਪਰਿਵਾਰ ਸਮੇਤ ਪਿੰਡ ਦਾ ਕਰਵਾਇਆ ਗਿਆ 'ਕੋਰੋਨਾ' ਟੈਸਟ, ਇਹ ਸੀ ਵਜ੍ਹਾ
NEXT STORY