ਹਰਿਆਣਾ : ਹਰਿਆਣਾ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤਾ ਜਾ ਰਿਹਾ ਪ੍ਰਚਾਰ ਅੱਜ ਸ਼ਾਮ ਨੂੰ ਸਮਾਪਤ ਹੋ ਜਾਵੇਗਾ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਅਤੇ ਉਮੀਦਵਾਰਾਂ ਨੇ ਆਪਣੀ ਜਿੱਤ ਯਕੀਨੀ ਬਣਾਉਣ ਲਈ ਪ੍ਰਚਾਰ ਵਿਚ ਪੂਰੀ ਤਾਕਤ ਲਗਾ ਦਿੱਤੀ। ਇਸ ਦੌਰਾਨ ਸਾਰੇ ਆਗੂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਜਿੱਤ ਦੇ ਦਾਅਵੇ ਕਰਦੇ ਨਜ਼ਰ ਆ ਰਹੇ ਹਨ। ਸਾਰੀਆਂ ਪਾਰਟੀਆਂ ਵੱਲੋਂ ਵੋਟਰਾਂ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਧਿਆਨ ਨਾਲ ਕਰੋ ਬਿਜਲੀ ਦੀ ਵਰਤੋਂ ! 300 ਤੋਂ ਵੱਧ ਯੂਨਿਟ ਹੋਣ 'ਤੇ ਨਹੀਂ ਮਿਲੇਗੀ ਸਬਸਿਡੀ
ਸਾਰੀਆਂ ਪਾਰਟੀਆਂ ਦੇ ਨੇਤਾਵਾਂ, ਸਟਾਰ ਪ੍ਰਚਾਰਕਾਂ ਅਤੇ ਉਮੀਦਵਾਰਾਂ ਨੇ ਬੁੱਧਵਾਰ ਨੂੰ ਰਾਜ ਵਿੱਚ ਕਈ ਥਾਵਾਂ 'ਤੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਚੋਣ ਪ੍ਰਚਾਰ ਦੇ ਆਖ਼ਰੀ ਦਿਨ 3 ਅਕਤੂਬਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਭਾਜਪਾ ਆਗੂ ਚੋਣ ਪ੍ਰਚਾਰ ਮੀਟਿੰਗਾਂ ਕਰਨਗੇ। 3 ਅਕਤੂਬਰ ਦੀ ਸ਼ਾਮ ਨੂੰ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਸਿਰਫ਼ ਘਰ-ਘਰ ਪ੍ਰਚਾਰ ਕਰ ਸਕਦੇ ਹਨ।
ਇਹ ਵੀ ਪੜ੍ਹੋ - ਸੱਪਾਂ ਦਾ ਘਰ ਬਣੀ ਪੰਜਾਬ ਦੀ ਇਹ ਤਹਿਸੀਲ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ
5 ਅਕਤੂਬਰ ਨੂੰ ਵੋਟਾਂ ਤੇ 8 ਨੂੰ ਹੋਵੇਗੀ ਗਿਣਤੀ
ਹਰਿਆਣਾ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ 'ਤੇ 5 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਇਸ ਦਿਨ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। ਇਸ ਵਾਰ ਚੋਣ ਪ੍ਰਚਾਰ ਕਾਫ਼ੀ ਦੇਰ ਤੱਕ ਚੱਲਿਆ। ਪਹਿਲਾਂ 1 ਅਕਤੂਬਰ ਨੂੰ ਵੋਟਿੰਗ ਹੋਣੀ ਸੀ ਪਰ ਚੋਣ ਕਮਿਸ਼ਨ ਵੱਲੋਂ 5 ਅਕਤੂਬਰ ਤੱਕ ਤਰੀਕ ਵਧਾਏ ਜਾਣ ਤੋਂ ਬਾਅਦ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਟਾਰ ਪ੍ਰਚਾਰਕਾਂ ਨੂੰ ਲੋਕਾਂ ਤੱਕ ਪਹੁੰਚਣ ਲਈ ਕਾਫੀ ਸਮਾਂ ਮਿਲ ਗਿਆ ਹੈ।
ਵੀਰਵਾਰ ਸ਼ਾਮ ਨੂੰ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੀਆਂ ਟੀਮਾਂ ਜਾਤੀ ਦੇ ਠੇਕੇਦਾਰਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦੇਣਗੀਆਂ। ਸੂਬੇ 'ਚ ਕਈ ਸੀਟਾਂ 'ਤੇ ਕਾਫ਼ੀ ਕਰੀਬੀ ਮੁਕਾਬਲਾ ਚੱਲ ਰਿਹਾ ਹੈ, ਜਿਸ ਕਾਰਨ ਹੁਣ ਹਰ ਉਮੀਦਵਾਰ ਚੋਣ ਲੜਨ ਦੀ ਖੇਡ ਖੇਡਦਾ ਨਜ਼ਰ ਆਵੇਗਾ। ਇੰਨਾ ਹੀ ਨਹੀਂ ਨਾਰਾਜ਼ ਲੋਕਾਂ ਨੂੰ ਸ਼ਾਂਤ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਵੱਡੀ ਖ਼ਬਰ! ਅਕਤੂਬਰ ਦੇ ਪਹਿਲੇ ਹਫ਼ਤੇ 3 ਦਿਨ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ 'ਚ ਦਿਲਜੀਤ ਦੋਸਾਂਝ ਦੇ ਹੋਣ ਵਾਲੇ ਸ਼ੋਅ ਲਈ ਲੱਗੀ ਹੋੜ, ਇਨ੍ਹਾਂ ਚੀਜ਼ਾਂ 'ਚ ਭਾਰੀ ਵਾਧਾ
NEXT STORY