ਹਿਸਾਰ— ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਇਕ ਵਾਰ ਫਿਰ ਤੋਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ। ਦਰਅਸਲ ਮੁੱਖ ਮੰਤਰੀ ਖੱਟੜ ਹਿਸਾਰ ’ਚ ਇਕ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਸਨ ਤਾਂ ਕਿਸਾਨਾਂ ਨੇ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਵੀ ਲਾਏ ਸਨ, ਜਿਸ ਨੂੰ ਕਿਸਾਨਾਂ ਨੇ ਤੋੜ ਦਿੱਤਾ। ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋਈ, ਜਿਸ ਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਏ। ਦੱਸ ਦੇਈਏ ਕਿ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪਿਛਲੇ 6 ਮਹੀਨਿਆਂ ਤੋਂ ਧਰਨੇ ’ਤੇ ਬੈਠੇ ਹਨ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ।
ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਅਤੇ ਉੱਥੇ ਹੀ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਵੀ ਦਾਗੇ ਗਏ। ਦਰਅਸਲ ਕਿਸਾਨ ਖੱਟੜ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਜਾਣਕਾਰੀ ਮੁਤਾਬਕ ਮੁੱਖ ਮਤੰਰੀ ਮਨੋਹਰ ਲਾਲ ਖੱਟੜ ਹਿਸਾਰ ’ਚ ਇਕ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਸਨ। ਮੁੱਖ ਮੰਤਰੀ ਖ਼ਿਲਾਫ ਪ੍ਰਦਰਸ਼ਨ ਕਰਨ ਲਈ ਸੈਂਕੜੇ ਦੀ ਗਿਣਤੀ ’ਚ ਕਿਸਾਨ ਜੁੱਟੇ ਸਨ। ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ, ਜਿਸ ਨੂੰ ਤੋੜ ਕੇ ਉਹ ਅੱਗੇ ਲੰਘ ਗਏ। ਕਿਸਾਨਾਂ ਨੂੰ ਖਦੇੜਨ ਲਈ ਪੁਲਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਹੰਝੂ ਗੈਸ ਦੇ ਗੋਲੇ ਦਾਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਪਾਨੀਪਤ ਵਿਚ ਗੁਰੂ ਤੇਗ ਬਹਾਦਰ ਸੰਜੀਵਨੀ ਹਸਪਤਾਲ ਦਾ ਸ਼ੁੱਭ ਆਰੰਭ ਕੀਤਾ। ਇੱਥੇ 500 ਬੈੱਡਾਂ ਵਾਲਾ ਕੋਵਿਡ ਕੇਅਰ ਸੈਂਟਰ ਤਿਆਰ ਹੈ। ਇਹ ਦੇਸ਼ ਦਾ ਪਹਿਲਾਂ ਕੋਵਿਡ ਹਸਪਤਾਲ ਹੈ, ਜਿਸ ਨੂੰ ਪਾਈਪਲਾਈਨ ਤੋਂ ਸਿੱਧੀ ਆਕਸੀਜਨ ਮਿਲੇਗੀ।
ਗੋਆ ਮੈਡੀਕਲ ਕਾਲਜ 'ਚ 8 ਹੋਰ ਮਰੀਜ਼ਾਂ ਨੇ ਤੋੜਿਆ ਦਮ, 5 ਦਿਨਾਂ 'ਚ 83 ਲੋਕਾਂ ਦੀ ਹੋ ਚੁਕੀ ਹੈ ਮੌਤ
NEXT STORY