ਹਰਿਆਣਾ ਡੈਸਕ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਬੰਸੀਲਾਲ ਦੀ ਨੂੰਹ ਅਤੇ ਭਿਵਾਨੀ ਦੇ ਤੋਸ਼ਾਮ ਤੋਂ ਵਿਧਾਇਕ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਸਾਬਕਾ ਸੰਸਦ ਮੈਂਬਰ ਧੀ ਸ਼ਰੁਤੀ ਚੌਧਰੀ ਬੁੱਧਵਾਰ ਨੂੰ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਈਆਂ ਹਨ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਦਿੱਤੀ ਹੈ। ਉਨ੍ਹਾਂ ਨੇ ਭਾਜਪਾ ਹੈੱਡਕੁਆਰਟਰ ਵਿਖੇ ਕੇਂਦਰੀ ਮੰਤਰੀ ਅਤੇ ਹਰਿਆਣਾ ਤੋਂ ਭਾਜਪਾ ਦੇ ਸੀਨੀਅਰ ਆਗੂ ਮਨੋਹਰ ਲਾਲ ਖੱਟਰ, ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਆਏ 2-2 ਹਜ਼ਾਰ ਰੁਪਏ
ਦੱਸ ਦੇਈਏ ਕਿ ਬੀਤੇ ਦਿਨ ਯਾਨੀ ਮੰਗਲਵਾਰ ਨੂੰ ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਪਾਰਟੀ ਦੀ ਸੂਬਾ ਇਕਾਈ ਨੂੰ 'ਪ੍ਰਾਈਵੇਟ ਜਾਇਦਾਦ' ਵਾਂਗ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦਾ ਅਸਿੱਧਾ ਇਸ਼ਾਰਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਵੱਲ ਮੰਨਿਆ ਜਾਂਦਾ ਹੈ। ਕਿਰਨ ਚੌਧਰੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀਲਾਲ ਦੀ ਨੂੰਹ ਹੈ ਅਤੇ ਭਿਵਾਨੀ ਜ਼ਿਲ੍ਹੇ ਦੀ ਤੋਸ਼ਾਮ ਵਿਧਾਨ ਸਭਾ ਤੋਂ ਵਿਧਾਇਕ ਹੈ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਾਂ ਕੀ ਭਾਜਪਾ ਨੂੰ ਅਯੁੱਧਿਆ 'ਚ ਡੇਗੀਆਂ ਗਈਆਂ ਦੁਕਾਨਾਂ ਦੀ ਚੁਕਾਉਣੀ ਪਵੇਗੀ ਸਿਆਸੀ ਕੀਮਤ
NEXT STORY