ਹਰਿਆਣਾ- ਹਰਿਆਣਾ ਦੇ ਸਾਬਕਾ ਰਾਜਪਾਲ ਅਤੇ ਬਿਹਾਰ ਵਿਧਾਨ ਸਭਾ ਦੇ ਸਾਬਕਾ ਪ੍ਰਧਾਨ ਧਨਿਕ ਲਾਲ ਮੰਡਲ ਦਾ ਦਿਹਾਂਤ ਹੋ ਗਿਆ ਹੈ। ਉਹ 90 ਸਾਲ ਦੇ ਸਨ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਮੰਡਲ ਦੇ ਦਿਹਾਂਤ ’ਤੇ ਸੋਗ ਜ਼ਾਹਰ ਕੀਤਾ। ਦੱਤਾਤ੍ਰੇਯ ਨੇ ਟਵੀਟ ਕੀਤਾ, ‘‘ਹਰਿਆਣਾ ਦੇ ਸਾਬਕਾ ਰਾਜਪਾਲ ਧਨਿਕ ਲਾਲ ਮੰਡਲ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਕਾਫੀ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਨਾਲ ਹੈ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਣ।’’
ਓਧਰ ਮੁੱਖ ਮੰਤਰੀ ਖੱਟੜ ਨੇ ਕਿਹਾ ਕਿ ਮੰਡਲ ਨੂੰ ਹਮੇਸ਼ਾ ਇਕ ਹੁਨਰਮੰਦ ਸਿਆਸਤਦਾਨ, ਪ੍ਰਸ਼ਾਸਕ ਅਤੇ ਇਕ ਸਮਾਜਿਕ ਵਰਕਰ ਦੇ ਤੌਰ ’ਤੇ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਟਵੀਟ ਕੀਤਾ, ‘‘ਹਰਿਆਣਾ ਦੇ ਸਾਬਕਾ ਰਾਜਪਾਲ ਧਨਿਕ ਲਾਲ ਮੰਡਲ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖ਼ਦ ਹੈ। ਇਕ ਹੁਨਰਮੰਦ ਸਿਆਸਤਦਾਨ, ਪ੍ਰਸ਼ਾਸਕ ਅਤੇ ਸਮਾਜਿਕ ਵਰਕਰ ਦੇ ਰੂਪ ’ਚ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਪਰਮਾਤਮਾ ਮਰਹੂਮ ਆਤਮਾ ਨੂੰ ਆਪਣੇ ਸ਼ਰਨਾਂ ’ਚ ਨਿਵਾਸ ਬਖਸ਼ੇ ਅਤੇ ਸ਼ਾਂਤੀ ਪ੍ਰਦਾਨ ਕਰਨ।’’
ਮੰਡਲ 1990 ਤੋਂ 1995 ਤੱਕ ਹਰਿਆਣਾ ਦੇ ਰਾਜਪਾਲ ਰਹੇ ਸਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਟਵੀਟ ਕਰ ਕੇ ਉਨ੍ਹਾਂ ਦੇ ਦਿਹਾਂਤ ’ਤੇ ਸੋਗ ਜ਼ਾਹਰ ਕੀਤਾ। ਮੰਡਲ ਨੇ ਬਿਹਾਰ ਵਿਧਾਨ ਸਭਾ ਦੇ ਸਪੀਕਰ ਦੇ ਤੌਰ ’ਤੇ ਵੀ ਸੇਵਾਵਾਂ ਦਿੱਤੀਆਂ ਸਨ। ਕੁਮਾਰ ਨੇ ਟਵੀਟ ਕੀਤਾ, ‘‘ਸਮਾਜਵਾਦੀ ਨੇਤਾ, ਬਿਹਾਰ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਹਰਿਆਣਾ ਦੇ ਸਾਬਕਾ ਰਾਜਪਾਲ ਧਨਿਕ ਲਾਲ ਮੰਡਲ ਦੇ ਦਿਹਾਂਤ ਦੀ ਖ਼ਬਰ ਦੁਖ਼ਦ ਹੈ।’’
ਜੰਮੂ ਕਸ਼ਮੀਰ ਦੇ ਡੋਡਾ 'ਚ ਖੱਡ 'ਚ ਡਿੱਗਿਆ ਵਾਹਨ, ਤਿੰਨ ਸਰਕਾਰੀ ਕਰਮੀਆਂ ਦੀ ਮੌਤ
NEXT STORY