ਕਰਨਾਲ (ਕੰਬੋਜ) : ਹਰਿਆਣਾ ਸਰਕਾਰ ਦੇ 9 ਸਾਲ ਪੂਰੇ ਹੋਣ ਦੀ ਯਾਦ ਵਿੱਚ ਜ਼ਿਲ੍ਹਾ ਕਰਨਾਲ ਵਿੱਚ ਕਰਵਾਏ ਅੰਤੋਦਿਆ ਮਹਾਂਸੰਮੇਲਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ 1 ਜਨਵਰੀ 2024 ਤੋਂ ਰਾਜ ਵਿੱਚ ਸਮਾਜਿਕ ਪੈਨਸ਼ਨ ਦੇ ਲਾਭਪਾਤਰੀਆਂ ਨੂੰ 3 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਮਿਲੇਗੀ ਜੋ ਮੌਜੂਦਾ ਸਮੇਂ 2750 ਰੁਪਏ ਹੈ।
ਇਸ ਦੇ ਨਾਲ ਹੀ ਉਨ੍ਹਾਂ ਇਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ 'ਮੁੱਖ ਮੰਤਰੀ ਤੀਰਥਾਂਟਨ' ਯੋਜਨਾ ਤਹਿਤ 60 ਸਾਲ ਤੋਂ ਜ਼ਿਆਦਾ ਉਮਰ ਦੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਵੀ ਕਰਵਾਈ ਜਾਵੇਗੀ। ਨਾਲ ਹੀ ਅੰਤਯੋਦਿਆ ਪਰਿਵਾਰਾਂ ਨੂੰ ਰੋਡਵੇਜ਼ 'ਚ ਫ੍ਰੀ ਯਾਤਰਾ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸਮਾਗਮ 'ਚ ਸ਼ਾਮਲ ਹੋਏ। ਉਨ੍ਹਾਂ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਇਨ੍ਹਾਂ ਕੰਮਾਂ ਲਈ ਵਧਾਈ ਦਿੱਤੀ ਤੇ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।
ਇਹ ਵੀ ਪੜ੍ਹੋ- ਸੇਵਾਮੁਕਤ ਕਰਨਲ ਨਾਲ 21 ਲੱਖ ਦੀ ਧੋਖਾਦੇਹੀ ਕਰਨ ਵਾਲੇ ਕੋਲਕਤਾ ਤੋਂ ਗ੍ਰਿਫਤਾਰ
ਅਮਿਤ ਸ਼ਾਹ ਨੇ ਕਿਹਾ ਕਿ 'ਮੁੱਖ ਮੰਤਰੀ ਤੀਰਥਾਂਟਨ ਯੋਜਨਾ' ਜਨਤਾ ਦੀ ਮੰਗ ਸੀ। ਇਸ ਯੋਜਨਾ ਦਾ ਲਾਭ ਲੈ ਕੇ ਲੋਕਾਂ ਨੂੰ ਸਭ ਤੋਂ ਪਹਿਲਾਂ ਰਾਮਲਲਾ ਦੇ ਦਰਸ਼ਨ ਕਰਨੇ ਚਾਹੀਦੇ ਹਨ। ਉਹ ਹਰਿਆਣਾ ਸਰਕਾਰ ਨੂੰ ਵੀ ਅਪੀਲ ਕਰਦੇ ਹਨ ਕਿ ਸਭ ਤੋਂ ਪਹਿਲਾਂ ਬਜ਼ੁਰਗਾਂ ਨੂੰ ਤੀਰਥ ਯਾਤਰਾ ਦੌਰਾਨ ਰਾਮ ਮੰਦਰ ਦੇ ਦਰਸ਼ਨ ਕਰਵਾਏ ਜਾਣ।
ਇਹ ਵੀ ਪੜ੍ਹੋ- DC ਨੇ ਪਰਾਲੀ ਦੇ ਪ੍ਰਬੰਧਨ ਲਈ ਬਦਲਵੇਂ ਤਰੀਕੇ ਅਪਨਾਉਣ ਵਾਲੇ ਕਿਸਾਨਾਂ ਦੀ ਕੀਤੀ ਹੌਸਲਾ ਅਫਜ਼ਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ED ਦਾ ਵੱਡਾ ਦਾਅਵਾ, ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਨੇ ਛੱਤੀਸਗੜ੍ਹ ਦੇ CM ਨੂੰ ਦਿੱਤੇ 508 ਕਰੋੜ ਰੁਪਏ
NEXT STORY