ਚੰਡੀਗੜ੍ਹ (ਭਾਸ਼ਾ): ਕਿਸਾਨਾਂ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ਨੀਵਾਰ ਨੂੰ ਸੱਤ ਜ਼ਿਲ੍ਹਿਆਂ ਵਿਚ ਮੋਬਾਈਲ ਇੰਟਰਨੈਟ ਅਤੇ ਵੱਡੀ ਗਿਣਤੀ ਵਿਚ ਐੱਸ.ਐੱਮ.ਐੱਸ. ਭੇਜਣ ਨਾਲ ਸਬੰਧਤ ਸੇਵਾਵਾਂ 'ਤੇ ਪਾਬੰਦੀ ਨੂੰ 19 ਫਰਵਰੀ ਤੱਕ ਦੋ ਹੋਰ ਦਿਨ ਵਧਾ ਦਿੱਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਸ਼ਾਮਲ ਹਨ। ਸਰਕਾਰ ਨੇ ਇਸ ਤੋਂ ਪਹਿਲਾਂ 13 ਅਤੇ 15 ਫਰਵਰੀ ਨੂੰ ਮੋਬਾਈਲ ਇੰਟਰਨੈਟ ਸੇਵਾ 'ਤੇ ਪਾਬੰਦੀ ਵਧਾ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ - ਖਨੌਰੀ ਬਾਰਡਰ 'ਤੇ ਪਹੁੰਚੇ ਹਰਿਆਣਾ ਦੇ DGP, ਕਾਨੂੰਨ ਵਿਵਸਥਾ 'ਚ ਅੜਿੱਕਾ ਪਾਉਣ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ 'ਦਿੱਲੀ ਚੱਲੋ' ਮਾਰਚ ਤੋਂ ਬਾਅਦ ਪੰਜਵੇਂ ਦਿਨ ਵੀ ਹਰਿਆਣਾ ਨਾਲ ਲੱਗਦੀਆਂ ਪੰਜਾਬ ਦੀਆਂ ਸਰਹੱਦਾਂ 'ਤੇ ਸ਼ੰਭੂ ਅਤੇ ਖਨੌਰੀ ਵਿਖੇ ਕਿਸਾਨਾਂ ਨੇ ਡੇਰੇ ਲਾਏ ਹੋਏ ਹਨ। ਕਿਸਾਨਾਂ ਦੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਦੀ ਭਲਾਈ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਅਤੇ ਕਰਜ਼ਾ ਮੁਆਫ਼ੀ, ਲਖੀਮਪੁਰ ਖਿਰੀ (ਉੱਤਰ ਪ੍ਰਦੇਸ਼) ਹਿੰਸਾ ਦੇ ਪੀੜਤਾਂ ਲਈ ਇਨਸਾਫ਼ ਤੋਂ ਇਲਾਵਾ ਹੋਰ ਮੰਗਾਂ ਸ਼ਾਮਲ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਜੰਮੂ 'ਚ ਡਰੋਨ ਅਤੇ ਹੋਰ ਹਵਾਈ ਉਪਕਰਨਾਂ ਦੇ ਸੰਚਾਲਨ 'ਤੇ ਪਾਬੰਦੀ
NEXT STORY