ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਗੰਨੇ ਦੇ ਭਾਅ 'ਚ 10 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ ਕੀਤਾ ਹੈ। ਇਸ ਨਾਲ ਸੂਬੇ 'ਚ ਗੰਨੇ ਦੀ ਕੀਮਤ 372 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ। ਦੂਜੇ ਪਾਸੇ ਸੂਬੇ ਦੇ ਕਿਸਾਨ ਗੰਨੇ ਦੀ ਸਟੇਟ ਸਿਫਾਰਿਸ਼ ਕੀਮਤ (ਐਸ. ਏ. ਪੀ) ਨੂੰ 362 ਰੁਪਏ ਤੋਂ ਵਧਾ ਕੇ 450 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕਰ ਰਹੇ ਹਨ। ਨਵੀਂ ਕੀਮਤ ਮੌਜੂਦਾ ਪਿੜਾਈ ਸੀਜ਼ਨ ਤੋਂ ਲਾਗੂ ਹੋਵੇਗੀ।
ਖੱਟੜ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਮੈਂ ਕਿਸਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਕੀਮਤਾਂ ਵਧ ਗਈਆਂ ਹਨ ਅਤੇ ਹੁਣ ਉਹ ਆਪਣਾ ਗੰਨਾ ਮਿੱਲਾਂ 'ਚ ਲਿਆਉਣ ਤਾਂ ਜੋ ਮਿੱਲਾਂ ਸੁਚਾਰੂ ਢੰਗ ਨਾਲ ਚੱਲ ਸਕਣ। ਖੰਡ ਮਿੱਲਾਂ ਨੂੰ ਬੰਦ ਕਰਨਾ ਨਾ ਤਾਂ ਕਿਸਾਨਾਂ ਅਤੇ ਨਾ ਹੀ ਮਿੱਲ ਮਾਲਕਾਂ ਦੇ ਹਿੱਤ 'ਚ ਹੈ। ਖੰਡ ਮਿੱਲਾਂ 'ਚ ਪਿੜਾਈ ਬੰਦ ਹੋ ਗਈ ਸੀ ਕਿਉਂਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸੂਬੇ ਦੀਆਂ 14 ਮਿੱਲਾਂ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਤਾਲਾ ਲਾ ਕੇ ਸਪਲਾਈ ਬੰਦ ਕਰ ਦਿੱਤੀ ਗਈ ਸੀ।
ਇਕ ਅਧਿਕਾਰਤ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਖੰਡ ਦੀ ਮੌਜੂਦਾ ਕੀਮਤ ਉਮੀਦ ਮੁਤਾਬਕ ਨਹੀਂ ਵਧੀ ਹੈ ਪਰ ਹਰਿਆਣਾ ਦੂਜੇ ਸੂਬਿਆਂ ਨਾਲੋਂ ਵੱਧ ਕੀਮਤ ਅਦਾ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਅਤੇ ਕੁਝ ਕਿਸਾਨ ਯੂਨੀਅਨਾਂ ਗੰਨੇ ਦੀ ਕੀਮਤ ਦੇ ਮੁੱਦੇ 'ਤੇ ਰਾਜਨੀਤੀ ਕਰ ਰਹੀਆਂ ਹਨ, ਜੋ ਕਿ ਉੱਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਵੀ ਸਮਝ ਚੁੱਕੇ ਹਨ ਕਿ ਖੰਡ ਮਿੱਲਾਂ ਘਾਟੇ ਵਿਚ ਚੱਲ ਰਹੀਆਂ ਹਨ ਪਰ ਫਿਰ ਵੀ ਸਰਕਾਰ ਕਿਸਾਨਾਂ ਦੇ ਹਿੱਤ 'ਚ ਫ਼ੈਸਲੇ ਲੈ ਰਹੀ ਹੈ।
27 ਜਨਵਰੀ ਨੂੰ ‘ਪ੍ਰੀਖਿਆ ’ਤੇ ਚਰਚਾ’ ਕਰਨਗੇ PM ਮੋਦੀ, ਕਰੀਬ 4 ਮਿਲੀਅਨ ਵਿਦਿਆਰਥੀਆਂ ਨੇ ਕਰਵਾਇਆ ਰਜਿਸਟ੍ਰੇਸ਼ਨ
NEXT STORY