ਹਰਿਆਣਾ- ਪੰਜਾਬ ਦੇ ਮੁੱਖ ਮੰਤਰੀ ਦੇ ਰੂਪ ’ਚ ਚਰਨਜੀਤ ਸਿੰਘ ਚੰਨੀ ਦੀ ਨਿਯੁਕਤੀ ਤੋਂ ਬਾਅਦ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸੋਮਵਾਰ ਨੂੰ ਉਨ੍ਹਾਂ ’ਤੇ ਤੰਜ ਕੱਸਿਆ। ਵਿਜ ਨੇ ਟਵੀਟ ਕਰ ਕੇ ਕਿਹਾ,‘‘ਪੰਜਾਬ ’ਚ ਕਾਂਗਰਸ ਕਿਸ ਨੂੰ ਮੁੱਖ ਮੰਤਰੀ ਬਣਾਏ, ਆਪਣੀ ਗੱਡੀ ’ਤੇ ਕਿਹੜਾ ਇੰਜਣ ਲਗਾਏ, ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਜੋ ਵਿਅਕਤੀ ਕਦਮ-ਕਦਮ ’ਤੇ ਟਾਸ ਕਰ ਕੇ ਚੱਲਦਾ ਹੋਵੇ ਯਾਨੀ ਜੋ ਆਪਣੇ ਸਾਰੇ ਫ਼ੈਸਲੇ ਸਿੱਕੇ ਉਛਾਲ ਕੇ ਲੈਂਦਾ ਹੈ, ਉਸ ਨਾਲ ਪੰਜਾਬ ਦਾ ਕੀ ਹਾਲ ਹੋਵੇਗਾ, ਉਸ ਦਾ ਅੰਦਾਜਾ ਲਗਾਇਆ ਜਾ ਸਕਦਾ ਹੈ।’’ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਇਸ ਤੋਂ ਪਹਿਲਾਂ ਇਸ ਵਿਚ ਅਨਿਲ ਵਿਜ ਨੇ ਟਵੀਟ ’ਚ ਲਿਖਿਆ,‘‘ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ, ਇਸ ਦੀ ਕਹਾਣੀ ਤਾਂ ਉਸੇ ਦਿਨ ਲਿਖ ਦਿੱਤੀ ਗਈ ਸੀ, ਜਿਸ ਦਿਨ ਨਵਜੋਤ ਸਿੱਧੂ ਦਾ ਕਾਂਗਰਸ ’ਚ ਪ੍ਰਵੇਸ਼ ਹੋਇਆ ਸੀ।’’ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ 2 ਮਹੀਨਿਆਂ ’ਚ ਕਾਂਗਰਸ ਦੀ ਅਗਵਾਈ ਵਲੋਂ ਲਗਾਤਾਰ ਅਪਮਾਨ ਦਾ ਹਵਾਲਾ ਦਿੰਦੇ ਹੋਏ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਕੈਪਟਨ ਦੇ ਅਸਤੀਫ਼ੇ ’ਤੇ ਅਨਿਲ ਵਿਜ ਨੇ ਕਹੀ ਵੱਡੀ ਗੱਲ, ਨਵਜੋਤ ਸਿੱਧੂ ਨੂੰ ਦੱਸਿਆ ਇਸ ਦਾ ਜ਼ਿੰਮੇਵਾਰ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਪ੍ਰਧਾਨ ਮੰਤਰੀ 'ਮੋਦੀ' ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ
NEXT STORY