ਨਵੀਂ ਦਿੱਲੀ/ਚੰਡੀਗੜ੍ਹ-ਕਈ ਪਾਰਟੀਆਂ ਨਾਲ ਗਠਜੋੜ ਕਰਨ 'ਚ ਅਸਫਲ ਰਹਿਣ ਤੋਂ ਬਾਅਦ ਅੱਜ ਭਾਵ ਬੁੱਧਵਾਰ ਨੂੰ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਲੋਕ ਸਭਾ ਚੋਣਾਂ ਲਈ ਹਰਿਆਣਾ ਦੀਆਂ 6 ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਬਾਰੇ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਨੂੰ ਫਿਰ ਤੋਂ ਸਿਰਸਾ ਜ਼ਿਲੇ ਦੀ ਸੀਟ ਤੋਂ ਮੈਦਾਨ 'ਚ ਉਤਾਰਿਆ ਹੈ।
ਇਨੈਲੋ ਨੇਤਾ ਅਭੈ ਸਿੰਘ ਚੌਟਾਲਾ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਡਾਂ. ਅਸ਼ੋਕ ਅਰੋੜਾ ਨੇ ਇੱਥੇ ਪ੍ਰੈੱਸ ਕਾਨਫਰੰਸ 'ਚ ਇਨੈਲੋ ਉਮੀਦਵਾਰਾਂ ਦੇ ਨਾਂ ਬਾਰੇ ਐਲਾਨ ਕੀਤਾ ਹੈ। ਇਸ ਮੌਕੇ 'ਤੇ ਇਨੈਲੋ ਦੇ ਕਈ ਸੀਨੀਅਰ ਨੇਤਾ ਮੌਜੂਦ ਸੀ। ਸੂਬੇ ਦੀਆਂ ਚਾਰ ਹੋਰ ਸੀਟਾਂ ਲਈ ਵੀ ਜਲਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਸ ਮੌਕੇ 'ਤੇ ਅਭੈ ਚੌਟਾਲਾ ਨੇ ਕਿਹਾ ਹੈ ਕਿ ਇਨੈਲੋ ਨੇ ਹਰ ਵਰਗ ਨੂੰ ਧਿਆਨ 'ਚ ਰੱਖ ਕੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਦਫਤਰੀ ਅਹੁਦੇਦਾਰ ਅਤੇ ਵਰਕਰਾਂ ਨਾਲ ਚਰਚਾ ਕਰਨ ਤੋਂ ਬਾਅਦ ਉਮੀਦਵਾਰ ਤੈਅ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਚਾਰ ਹੋਰ ਸੀਟਾਂ ਲਈ ਪਾਰਟੀ ਸੁਪ੍ਰੀਮੋ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਾਲ ਚਰਚਾ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਉਮੀਦਵਾਰਾਂ ਦਾ ਐਲਾਨ ਕੀਤੇ ਜਾਣਗੇ।
ਅੱਜ ਐਲਾਨੇ 6 ਉਮੀਦਵਾਰ-
ਹਿਸਾਰ- ਸੁਰੇਸ਼ ਕੋਥ
ਸਿਰਸਾ-ਚਰਨਜੀਤ ਸਿੰਘ ਰੋੜੀ
ਕਰਨਾਲ-ਧਰਮਬੀਰ ਪਾੜਾ
ਸੋਨੀਪਤ- ਸੁਰੇਂਦਰ ਛਿਕਾਰਾ
ਅੰਬਾਲਾ - ਰਾਮਪਾਲ ਬਾਲਮੀਕ
ਫਰੀਦਾਬਾਦ- ਮਹਿੰਦਰ ਸਿੰਘ ਚੌਹਾਨ
ਨਮੋ ਟੀਵੀ 'ਤੇ ਚੋਣ ਕਮਿਸ਼ਨ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
NEXT STORY