ਹਰਿਆਣਾ- ਵਿਸ਼ਵ ਹਿੰਦੂ ਪਰੀਸ਼ਦ (VHP) ਵਲੋਂ 28 ਅਗਸਤ ਨੂੰ ਆਪਣੀ ਬ੍ਰਿਜ ਮੰਡਲ ਜਲ ਅਭਿਸ਼ੇਕ ਯਾਤਰਾ ਨਾਲ ਅੱਗੇ ਵੱਧਣ ਦੇ ਐਲਾਨ ਮਗਰੋਂ ਹਰਿਆਣਾ ਦੇ ਨੂਹ ਜ਼ਿਲ੍ਹੇ 'ਚ ਮੋਬਾਇਲ ਇੰਟਰਨੈੱਟ ਅਤੇ ਬਲਕ SMS ਸੇਵਾਵਾਂ ਦੋ ਦਿਨਾਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਕ ਅਧਿਕਾਰਤ ਬਿਆਨ 'ਚ ਸ਼ਨੀਵਾਰ ਨੂੰ ਕਿਹਾ ਗਿਆ ਕਿ ਇੰਟਰਨੈੱਟ ਸੇਵਾਵਾਂ ਅੱਜ ਦੁਪਹਿਰ 12 ਵਜੇ ਤੋਂ 28 ਅਗਸਤ ਦੀ ਮੱਧ ਰਾਤ 12 ਵਜੇ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦਰਅਸਲ ਵਿਸ਼ਵ ਹਿੰਦੂ ਪਰੀਸ਼ਦ ਨੇ 13 ਅਗਸਤ ਨੂੰ ਕਿਹਾ ਸੀ ਕਿ ਉਹ 28 ਅਗਸਤ ਨੂੰ ਬ੍ਰਿਜ ਮੰਡਲ ਜਲ ਅਭਿਸ਼ੇਕ ਯਾਤਰਾ ਕੱਢਣਗੇ।
ਇਹ ਵੀ ਪੜ੍ਹੋ- ਹਿਸਾਰ ਤੋਂ ਰਾਜਸਥਾਨ ਖਿੱਚ ਲਿਆਈ ਹੋਣੀ, ਘੁੰਮਣ ਗਏ 4 ਦੋਸਤਾਂ ਦੀਆਂ ਘਰ ਪਰਤੀਆਂ ਲਾਸ਼ਾਂ
ਹਾਲਾਂਕਿ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਨੇ ਸਥਾਨਕ ਪੁਲਸ ਦੇ ਨਾਲ-ਨਾਲ ਖ਼ੁਫੀਆ ਏਜੰਸੀਆਂ ਵਲੋਂ ਕੀਤੀ ਗਈ ਕਾਨੂੰਨ ਵਿਵਸਥਾ 'ਚ ਗੜਬੜੀ ਦੇ ਖ਼ਦਸ਼ੇ ਦਾ ਹਵਾਲਾ ਦਿੰਦੇ ਹੋਏ ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 31 ਜੁਲਾਈ ਨੂੰ ਨੂਹ ਵਿਚ ਦੋ ਭਾਈਚਾਰਿਆਂ ਵਿਚਾਲੇ ਹਿੰਸਕ ਝੜਪ ਮਗਰੋਂ ਨੂਹ ਪ੍ਰਸ਼ਾਸਨ ਨੇ ਇੰਟਰਨੈੱਟ ਅਤੇ SMS ਸੇਵਾਵਾਂ ਮੁਲਤਵੀ ਕਰ ਦਿੱਤੀਆਂ ਸਨ, ਜਿਸ ਨੂੰ ਅੱਜ ਮੁੜ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਹਿਮਾਚਲ 'ਚ ਕੁਦਰਤ ਦਾ ਕਹਿਰ; ਹੁਣ ਤੱਕ 372 ਲੋਕਾਂ ਦੀ ਮੌਤ, 2400 ਘਰ ਹੋਏ ਢਹਿ-ਢੇਰੀ
ਨੂੰਹ ਦੇ ਡਿਪਟੀ ਕਮਿਸ਼ਨਰ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਗ੍ਰਹਿ ਵਿਭਾਗ ਨੂੰ ਚਿੱਠੀ ਲਿਖ ਕੇ ਨੂਹ ਇੰਟਰਨੈੱਟ ਸੇਵਾ ਅਤੇ ਬਲਕ ਸੰਦੇਸ਼ਾਂ ਨੂੰ ਬੰਦ ਕਰਨ ਦੀ ਸਿਫਾਰਿਸ਼ ਕੀਤੀ ਸੀ, ਜਿਸ ਤੋਂ ਬਾਅਦ ਅੱਜ ਹਰਿਆਣਾ ਦੇ ਗ੍ਰਹਿ ਸਕੱਤਰ ਵਲੋਂ 26 ਅਗਸਤ ਤੋਂ 28 ਅਗਸਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਲਾਕਡਾਊਨ 'ਚ ਚੱਲੀ ਗਈ ਸੀ ਨੌਕਰੀ, ਮਸ਼ਰੂਮ ਦੀ ਖੇਤੀ ਨੇ ਬਦਲ ਦਿੱਤੀ ਤਕਦੀਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀਆਂ ਵਲੋਂ ਖ਼ੁਦਕੁਸ਼ੀ ਦੀਆਂ ਘਟਨਾਵਾਂ 'ਚ ਵਾਧਾ ਚਿੰਤਾਜਨਕ, ਵਿਆਹੇ ਪੁਰਸ਼ਾਂ ਦੀ ਗਿਣਤੀ ਵਧੇਰੇ
NEXT STORY