ਰਾਏਬਰੇਲੀ— ਹਰਿਆਣਾ ਅਤੇ ਮਹਾਰਾਸ਼ਟਰ ਦੇ ਚੋਣ ਨਤੀਜਿਆਂ 'ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੰਤੋਸ਼ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਨਤੀਜਿਆਂ ਤੋਂ ਖੁਸ਼ ਹੈ। ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ ਕਾਰਨ ਰਾਏਬਰੇਲੀ 'ਚ ਮੌਜੂਦ ਪ੍ਰਿਯੰਕਾ ਨੇ ਕਿਹਾ ਕਿ ਉਹ ਨਤੀਜਿਆਂ ਤੋਂ ਖੁਸ਼ ਹੈ ਅਤੇ ਖਾਸ ਤੌਰ 'ਤੇ ਉੱਤਰ ਪ੍ਰਦੇਸ਼ 'ਚ ਪਾਰਟੀ ਦੇ ਵੋਟ ਫੀਸਦੀ ਵਧਣ ਦੀ ਉਨ੍ਹਾਂ ਨੂੰ ਖੁਸ਼ੀ ਹੈ। ਮਹਾਰਾਸ਼ਟਰ 'ਚ ਭਾਜਪਾ ਅਤੇ ਸ਼ਿਵ ਸੈਨਾ ਗਠਜੋੜ ਬਹੁਮਤ ਦਾ ਅੰਕੜਾ ਆਸਾਨੀ ਨਾਲ ਪਾਰ ਕਰਦੇ ਨਜ਼ਰ ਆ ਰਹੇ ਹਨ। ਹਰਿਆਣਾ 'ਚ ਸਪੱਸ਼ਟ ਬਹੁਮਤ ਭਾਜਪਾ ਨੂੰ ਮਿਲਦਾ ਨਹੀਂ ਦਿੱਸ ਰਿਹਾ।
ਲੋਕ ਸਭਾ ਚੋਣਾਂ ਦੇ ਬਾਅਦ ਤੋਂ ਉੱਤਰ ਪ੍ਰਦੇਸ਼ 'ਚ ਸਰਗਰਮ ਪ੍ਰਿਯੰਕਾ ਨੇ ਵਿਧਾਨ ਸਭਾ ਚੋਣ ਨਤੀਜਿਆਂ 'ਤੇ ਕਿਹਾ,''ਮੈਂ ਹਾਲੀਆ ਟਰੈਂਡ ਨਹੀਂ ਦੇਖੇ ਹਨ ਪਰ ਹਰਿਆਣਾ ਅਤੇ ਮਹਾਰਾਸ਼ਟਰ ਦੋਹਾਂ ਲਈ ਖੁਸ਼ ਹਾਂ। ਇਸ ਦੇ ਨਾਲ ਹੀ ਸਾਨੂੰ ਖੁਸ਼ੀ ਹੈ ਕਿ ਇੱਥੇ ਉੱਤਰ ਪ੍ਰਦੇਸ਼ 'ਚ ਪਾਰਟੀ ਦੇ ਵੋਟ ਫੀਸਦੀ 'ਚ ਵਾਧਾ ਹੋਇਆ ਹੈ।'' ਦੱਸਣਯੋਗ ਹੈ ਕਿ ਹਰਿਆਣਾ 'ਚ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਛੋਟੀਆਂ ਪਾਰਟੀਆਂ ਨਾਲ ਮਿਲ ਕੇ ਸਰਕਾਰ ਬਣਾਉਣ ਦੀ ਉਮੀਦ ਜ਼ਾਹਰ ਕੀਤੀ ਹੈ।
ਅੱਜ ਯਾਨੀ ਵੀਰਵਾਰ ਨੂੰ ਉੱਤਰ ਪ੍ਰਦੇਸ਼ 'ਚ 11 ਸੀਟਾਂ 'ਤੇ ਜ਼ਿਮਨੀ ਚੋਣਾਂ ਦੇ ਨਤੀਜੇ ਆ ਰਹੇ ਹਨ। ਉੱਤਰ ਪ੍ਰਦੇਸ਼ 'ਚ ਕਾਂਗਰਸ ਕਿਸੇ ਸੀਟ 'ਤੇ ਜਿੱਤਦੀ ਨਜ਼ਰ ਨਹੀਂ ਆ ਰਹੀ ਹੈ ਪਰ ਪ੍ਰਿਯੰਕਾ ਗਾਂਧੀ ਨੇ ਵੋਟ ਸ਼ੇਅਰ ਵਧਣ 'ਤੇ ਸੰਤੋਸ਼ ਜ਼ਾਹਰ ਕੀਤਾ। ਹਾਲੇ ਤੱਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਲੋਂ ਨਤੀਜਿਆਂ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਦੇ ਸੀਨੀਅਰ ਨੇਤਾ ਜਲਦ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ।
ਠਾਕਰੇ ਪਰਿਵਾਰ ਨੂੰ ਮਿਲਿਆ ਪਹਿਲਾਂ MLA, 70000 ਵੋਟਾਂ ਨਾਲ ਜਿੱਤੇ ਆਦਿੱਤਿਆ
NEXT STORY