ਨਵੀਂ ਦਿੱਲੀ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਇਸ ਸਮੇਂ ਦਿੱਲੀ ਦੇ ਏਮਜ਼ ’ਚ ਆਕਸੀਜਨ ਸਪੋਰਟ ’ਤੇ ਹਨ। ਸੋਮਵਾਰ ਰਾਤ ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਵਿਜ ਨੂੰ ਕੋਰੋਨਾ ਸੰਕਰਮਣ ਤੋਂ ਬਾਅਦ ਦੀਆਂ ਪਰੇਸ਼ਾਨੀਆਂ ਕਾਰਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦਾ ਪ੍ਰਾਈਵੇਟ ਵਾਰਡ ’ਚ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ : ਰਾਹਤ ਭਰੀ ਖ਼ਬਰ : ਦੇਸ਼ ’ਚ 201 ਦਿਨਾਂ ਬਾਅਦ ਕੋਰੋਨਾ ਦੇ 20 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਆਏ ਸਾਹਮਣੇ
ਵਿਜ ਨੂੰ ਰਾਤ ਕਰੀਬ 9 ਵਜੇ ਹਸਪਤਾਲ ਲਿਆਂਦਾ ਗਿਆ ਸੀ ਅਤੇ ਉਹ ਆਕਸੀਜਨ ਸਪੋਰਟ ’ਤੇ ਹਨ। ਉਨ੍ਹਾਂ ਦਾ ਇਲਾਜ ਕਰ ਰਹੀ ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਵਿਜ ਦੀ ਹਾਲਤ ਇਸ ਸਮੇਂ ਸਥਿਰ ਹੈ। ਵਿਜ ਨੂੰ ਪਿਛਲੇ ਸਾਲ ਦਸੰਬਰ ’ਚ ਕੋਰੋਨਾ ਸੰਕਰਮਣ ਤੋਂ ਬਾਅਦ ਲਗਭਗ ਇਕ ਮਹੀਨੇ ਤੱਕ ਹਸਪਤਾਲ ’ਚ ਦਾਖ਼ਲ ਰਹਿਣਾ ਪਿਆ ਸੀ ਅਤੇ ਇਸ ਸਾਲ ਅਗਸਤ ’ਚ ਉਨ੍ਹਾਂ ਦਾ ਆਕਸੀਜਨ ਪੱਧਰ ਘੱਟ ਹੋਣ ਕਾਰਨ ਚੰਡੀਗੜ੍ਹ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਕੁੰਡਲੀ ਬਾਰਡਰ ’ਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ, ਜਲੰਧਰ ਦਾ ਰਹਿਣ ਵਾਲਾ ਸੀ ਮ੍ਰਿਤਕ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਮਨੀਸ਼ ਤਿਵਾੜੀ ਨੇ ਕਨ੍ਹਈਆ ਦੇ ਕਾਂਗਰਸ ’ਚ ਸ਼ਾਮਲ ਹੋਣ ਤੋਂ ਪਹਿਲਾਂ ਕੱਸਿਆ ਤੰਜ
NEXT STORY