ਮਨੋਰੰਜਨ ਡੈਸਕ - ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਕਲਾਇਤ ਇਲਾਕੇ 'ਚ ਇਕ ਗਾਣੇ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦਾ ਖੁੱਲ੍ਹ ਕੇ ਪ੍ਰਦਰਸ਼ਨ ਕਰਨਾ ਮਸ਼ਹੂਰ ਪੰਜਾਬੀ ਗਾਇਕ ਆਰ ਨੇਟ ਅਤੇ ਮਾਡਲ-ਅਦਾਕਾਰਾ ਸ਼ਿਵਾ ਚੌਧਰੀ ਲਈ ਮਹਿੰਗਾ ਸਾਬਤ ਹੁੰਦਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਹਰਿਆਣਾ ਪੁਲਸ ਨੇ ਇਸ ਮਾਮਲੇ 'ਚ ਸਖ਼ਤ ਰੁਖ਼ ਅਪਣਾਇਆ ਹੈ ਅਤੇ ਦੋਵਾਂ ਕਲਾਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਪੁਲਸ ਅਧਿਕਾਰੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਸੂਬੇ 'ਚ ਬੰਦੂਕ ਸੱਭਿਆਚਾਰ ਜਾਂ ਅਜਿਹੀਆਂ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸੂਤਰਾਂ ਅਤੇ ਰਿਪੋਰਟਾਂ ਅਨੁਸਾਰ, ਕੁਝ ਦਿਨ ਪਹਿਲਾਂ, ਕਲਾਇਤ ਖੇਤਰ 'ਚ ਪੰਜਾਬੀ ਗਾਇਕ ਆਰ ਨੈੱਟ ਦੇ ਇਕ ਨਵੇਂ ਗੀਤ ਦੀ ਸ਼ੂਟਿੰਗ ਚੱਲ ਰਹੀ ਸੀ। ਇਸ ਦੌਰਾਨ ਸ਼ੂਟਿੰਗ ਸੈੱਟ 'ਤੇ ਹਥਿਆਰਾਂ ਦੀ ਖੁੱਲ੍ਹ ਕੇ ਪ੍ਰਦਰਸ਼ਨੀ ਕੀਤੀ ਗਈ। ਸ਼ੂਟਿੰਗ ਦੌਰਾਨ ਉਨ੍ਹਾਂ ਨਾਲ ਪੰਜਾਬੀ ਮਾਡਲ ਸ਼ਿਵਾ ਚੌਧਰੀ ਵੀ ਮੌਜੂਦ ਸੀ। ਜਦੋਂ ਇਸ ਫਿਲਮਿੰਗ ਨਾਲ ਸਬੰਧਤ ਫੋਟੋਆਂ ਅਤੇ ਵੀਡੀਓ ਸਾਹਮਣੇ ਆਏ, ਤਾਂ ਪੁਲਸ ਪ੍ਰਸ਼ਾਸਨ ਹਰਕਤ 'ਚ ਆ ਗਿਆ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਸ ਪ੍ਰਸ਼ਾਸਨ ਨੇ ਇਸਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਨਿਯਮਾਂ ਦੀ ਉਲੰਘਣਾ ਮੰਨਿਆ ਹੈ। ਡੀ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਹਰਿਆਣਾ ਦੀ ਧਰਤੀ 'ਤੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਹਥਿਆਰਾਂ ਦੀ ਮਹਿਮਾ ਦੀ ਇਜਾਜ਼ਤ ਨਹੀਂ ਹੈ। ਪੁਲਸ ਨਿਯਮਾਂ ਅਨੁਸਾਰ ਪ੍ਰਬੰਧਕਾਂ ਅਤੇ ਕਲਾਕਾਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ ਅਤੇ ਇਸ ਸਬੰਧ 'ਚ ਇਕ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ।
ਰਾਜਸਥਾਨ 'ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
NEXT STORY