ਹਰਿਆਣਾ ਡੈਸਕ : ਹਰਿਆਣਾ ਵਿੱਚ ਮੌਸਮ ਦਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ। ਪੱਛਮੀ ਗੜਬੜੀ ਕਾਰਨ ਵਾਯੂਮੰਡਲ ਵਿੱਚ ਨਮੀ ਵਧ ਗਈ ਹੈ। ਇਸ ਕਾਰਨ ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ ਪੈਂਦੀ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ ਅਤੇ ਰੇਵਾੜੀ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਅਤੇ ਸ਼ਾਮ ਦੇ ਸਮੇਂ ਹੋਰ ਸੰਘਣੀ ਧੁੰਦ ਪੈ ਸਕਦੀ ਹੈ। ਇਸ ਤੋਂ ਇਲਾਵਾ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਧੁੰਦ ਦੇਖੀ ਜਾ ਸਕਦੀ ਹੈ। ਮੌਸਮ ਵਿਭਾਗ ਨੇ 22 ਜਨਵਰੀ ਤੋਂ ਮੌਸਮ ਵਿੱਚ ਬਦਲਾਅ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ - ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਵੋ ਸਾਵਧਾਨ: ਤੂਫਾਨੀ ਹਵਾਵਾਂ ਦੇ ਨਾਲ-ਨਾਲ ਧੁੰਦ ਤੇ ਮੀਂਹ ਦਾ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਹਰਿਆਣਾ ਵਿੱਚ ਮੌਸਮ ਆਮ ਤੌਰ 'ਤੇ 21 ਜਨਵਰੀ ਤੱਕ ਖੁਸ਼ਕ ਰਹੇਗਾ। ਉੱਤਰ ਅਤੇ ਉੱਤਰ-ਪੱਛਮ ਦੀਆਂ ਠੰਡੀਆਂ ਹਵਾਵਾਂ ਦੀ ਹਲਕੀ ਗਤੀ ਕਾਰਨ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਅਤੇ ਕੁਝ ਥਾਵਾਂ 'ਤੇ ਸਵੇਰੇ ਅਤੇ ਦੇਰ ਰਾਤ ਨੂੰ ਧੁੰਦ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਪੱਛਮੀ ਗੜਬੜੀ ਦੇ ਅੰਸ਼ਕ ਪ੍ਰਭਾਵ ਕਾਰਨ, 22 ਅਤੇ 23 ਜਨਵਰੀ ਨੂੰ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਇਨ੍ਹਾਂ ਦੋ ਦਿਨਾਂ ਦੌਰਾਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਅਤੇ ਰਾਤ ਦੇ ਤਾਪਮਾਨ ਵਿੱਚ ਵਾਧੇ ਦੀ ਸੰਭਾਵਨਾ ਹੈ ਪਰ 24 ਜਨਵਰੀ ਤੋਂ ਰਾਜ ਵਿੱਚ ਮੌਸਮ ਖੁਸ਼ਕ ਹੋ ਸਕਦਾ ਹੈ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।
ਇਹ ਵੀ ਪੜ੍ਹੋ - ਬੱਚਿਓ ਫੜ੍ਹ ਲਓ ਤਿਆਰੀ! ਇਸ ਦਿਨ ਤੋਂ ਖ਼ੁੱਲ੍ਹ ਰਹੇ ਨੇ ਸਾਰੇ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ITBP 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ-12ਵੀਂ ਪਾਸ ਤੁਰੰਤ ਕਰ ਲੈਣ ਅਪਲਾਈ
NEXT STORY