ਹਿਸਾਰ— ਹਰਿਆਣਾ ਦੇ ਨਾਰਨੋਂਦ ਤੋਂ ਉਚਾਨਾ ਮਾਰਗ 'ਤੇ ਰਾਖੀ ਸ਼ਾਹਪੁਰ ਪਿੰਡ 'ਚ ਇਕ ਭਿਆਨਕ ਸੜਕ ਹਾਦਸਾ ਹੋ ਗਿਆ। ਇਸ ਹਾਦਸੇ 'ਚ ਇਕ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਨਾਲ ਕਾਰ ਸਵਾਰ 6 ਲੋਕਾਂ ਦੀ ਮੌਤ ਹ ੋਗਈ, ਜਦਕਿ 6 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਿਸਾਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉੱਥੇ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਾਂਸੀ ਦੇ ਇਕ ਹਸਪਤਾਲ 'ਚ ਭੇਜਿਆ ਗਿਆ ਹੈ।
ਮੌਕੇ ਦੇ ਚਸ਼ਮਦੀਦ ਅਨੁਸਾਰ ਟਰੱਕ ਪਹਿਲਾਂ ਤੋਂ ਹੀ ਖੜ੍ਹਾ ਸੀ, ਕਿਉਂਕਿ ਟਰੱਕ ਦਾ ਟਾਇਰ ਪੰਚਰ ਹੋ ਗਿਆ ਸੀ, ਜਿਸ ਕਾਰਨ ਉਹ ਰੋਡ 'ਤੇ ਖੜ੍ਹਾ ਹੋਇਆ ਸੀ। ਗੱਡੀ ਦੇ ਚਾਲਕ ਨੇ ਟਰੱਕ 'ਚ ਸਿੱਧੀ ਟੱਕਰ ਮਾਰ ਦਿੱਤੀ, ਇਸ ਨਾਲ 6 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਨਾਰਨੋਂਦ ਦੇ ਡੀ.ਐੱਸ.ਪੀ. ਜੋਗਿੰਦਰ ਰਾਠੀ ਮੌਕੇ 'ਤੇ ਪੁੱਜੇ ਅਤੇ ਮ੍ਰਿਤਕਾਂ ਨੂੰ ਗੱਡੀ 'ਚੋਂ ਕੱਞ ਕੇ ਪੋਸਟਮਾਰਟਮ ਲਈ ਭਿਜਵਾਇਆ।
ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਫੌਜ 'ਚ ਔਰਤਾਂ ਨੂੰ ਮਿਲੇਗਾ ਸਥਾਈ ਕਮਿਸ਼ਨ
NEXT STORY