ਨੈਸ਼ਨਲ ਡੈਸਕ : ਦੇਸ਼ ਦੇ ਹਰਿਆਣਾ ਸੂਬੇ 'ਚ ਰਹਿਣ ਵਾਲੇ ਲੋਕਾਂ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। 30 ਅਤੇ 31 ਮਾਰਚ ਨੂੰ ਦੋ ਦਿਨ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿਚ ਪੈਟਰੋਲ ਪੰਪ ਬੰਦ ਰਹਿਣਗੇ। ਸੂਬੇ ਭਰ 'ਚ 2 ਦਿਨਾਂ ਲਈ ਪੈਟਰੋਲ-ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਰਹੇਗੀ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਮੈਂਬਰ 2 ਦਿਨ ਪੈਟਰੋਲ ਪੰਪ ਬੰਦ ਕਰਕੇ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ
ਦੱਸ ਦੇਈਏ ਕਿ ਅੰਬਾਲਾ ਵਿੱਚ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਬੀਤੇ ਦਿਨ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਹਰਿਆਣਾ ਦੇ 7 ਜ਼ਿਲ੍ਹਿਆਂ ਦੇ ਪੈਟਰੋਲ ਪੰਪ ਸੰਚਾਲਕ ਸ਼ਾਮਲ ਹੋਏ ਸਨ। ਆਪਣੇ ਕਮਿਸ਼ਨ ਵਿੱਚ ਵਾਧਾ ਨਾ ਹੋਣ ਤੋਂ ਨਾਖੁਸ਼ ਪੈਟਰੋਲ ਪੰਪ ਸੰਚਾਲਕਾਂ ਨੇ ਹੜਤਾਲ ਕਰਨ ਲਈ 30 ਅਤੇ 31 ਮਾਰਚ ਯਾਨੀ 2 ਦਿਨ ਹਰਿਆਣਾ ਦੇ ਸਾਰੇ ਪੈਟਰੋਲ ਪੰਪ ਬੰਦ ਕਰਨ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਕਿਸੇ ਵੀ ਪੈਟਰੋਲ ਪੰਪ 'ਤੇ ਤੇਲ ਨਹੀਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ
ਜ਼ਿਕਰਯੋਗ ਹੈ ਕਿ ਵਪਾਰੀ ਇਸ ਤੋਂ ਪਹਿਲਾਂ ਵੀ ਕਈ ਵਾਰ ਆਪਣੀਆਂ ਮੰਗਾਂ ਉਠਾ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਪੂਰਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਦੋ ਦਿਨਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਦੀ ਚੇਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਉਣ ਵਾਲੀਆਂ ਲੋਕ ਸਭ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਤੇਲ ਨਹੀਂ ਦੇਣਗੇ।
ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BSF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਸਣੇ ਹੋਰ ਸ਼ਰਤਾਂ
NEXT STORY