ਜੀਂਦ- ਹਰਿਆਣਾ ਦੇ ਕਿਸਾਨਾਂ ਨੂੰ ਐੱਸ.ਵਾਈ.ਐੱਲ. ਤੋਂ ਪਾਣੀ ਦੇਣ ਦੀ ਮੰਗ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਸ਼ਨੀਵਾਰ ਨੂੰ ਇੱਥੇ ਪਾਰਟੀ ਦਫ਼ਤਰ 'ਚ ਇਕ ਦਿਨ ਦਾ ਵਰਤ ਰੱਖਿਆ। ਭਾਜਪਾ ਨੇਤਾਵਾਂ ਨੇ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਲਈ ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਤੋਂ ਪਾਣੀ ਨਹੀਂ ਮਿਲਣਾ ਸਭ ਤੋਂ ਵੱਡਾ ਮੁੱਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਨੇਤਾਵਾਂ ਨੇ ਕਦੇ ਵੀ ਐੱਸ.ਵਾਈ.ਐੱਲ. ਦੇ ਮੁੱਦੇ 'ਤੇ ਧਰਨਾ ਪ੍ਰਦਰਸ਼ਨ ਨਹੀਂ ਕੀਤਾ ਹੈ, ਇਸ ਲਈ ਭਾਜਪਾ ਵਰਕਰ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਐੱਸ.ਵਾਈ.ਐੱਲ. ਤੋਂ ਹਰਿਆਣਾ ਨੂੰ ਪਾਣੀ ਦੇਣ ਦੀ ਮੰਗ ਨੂੰ ਲੈ ਕੇ ਇਕ ਦਿਨ ਦੇ ਸਮੂਹਕ ਵਰਤ 'ਤੇ ਬੈਠੇ ਹਨ। ਧਰਨੇ ਦੀ ਪ੍ਰਧਾਨਗੀ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੂ ਮੋਰ ਨੇ ਕੀਤੀ।
ਇਹ ਵੀ ਪੜ੍ਹੋ : PM ਮੋਦੀ ਦਾ ਕਿਸਾਨਾਂ ਨੂੰ ਸੰਦੇਸ਼- ਹਰ ਮੁੱਦੇ 'ਤੇ ਸਿਰ ਝੁਕਾ ਕੇ ਗੱਲ ਕਰਨ ਨੂੰ ਤਿਆਰ ਹੈ ਸਰਕਾਰ
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਪ੍ਰ੍ਦੇਸ਼ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਅੱਜ 54 ਸਾਲ ਬਾਅਦ ਵੀ ਨਹੀਂ ਮਿਲ ਸਕਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਹਿੱਤ ਦੀ ਗੱਲ ਕਰਨ ਵਾਲੇ ਹਰਿਆਣਾ ਦੇ ਕਿਸਾਨਾਂ ਦੇ ਹੱਕ ਬਾਰੇ ਨਹੀਂ ਸੋਚ ਰਹੇ ਹਨ। ਭਾਜਪਾ ਨੇਤਾ ਸਾਬਕਾ ਵਿਧਾਇਕ ਕਲੀਰਾਮ ਪਟਵਾਰੀ, ਸਾਬਕਾ ਜ਼ਿਲ੍ਹਾ ਪ੍ਰਧਾਨ ਅਮਰਪਾਲ ਰਾਣਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਰਿਆਣਾ ਦੇ ਹਿੱਸੇ ਦਾ ਪਾਣੀ ਦਿੱਤਾ ਜਾਵੇ।
ਇਹ ਵੀ ਪੜ੍ਹੋ : ਰਾਤੋ-ਰਾਤ ਨਹੀਂ ਆਏ ਹਨ ਖੇਤੀ ਕਾਨੂੰਨ, 20-25 ਸਾਲਾਂ ਤੋਂ ਹੋ ਰਹੀ ਹੈ ਚਰਚਾ : PM ਮੋਦੀ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
RSS ਦੇ ਪਹਿਲੇ ਬੁਲਾਰੇ MG ਵੈਦਿਆ ਦਾ ਦਿਹਾਂਤ, ਕੁਝ ਦਿਨ ਪਹਿਲਾਂ ਹੀ ਕੋਰੋਨਾ ਨੂੰ ਦਿੱਤੀ ਸੀ ਮਾਤ
NEXT STORY