ਹਰਿਆਣਾ- ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸ਼ਨੀਵਾਰ ਨੂੰ ਆਪਣੇ ਘਰ ਵਰਕਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਐੱਸ.ਵਾਈ.ਐੱਲ. ਮਾਮਲੇ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਹਰਿਆਣਾ ਨੂੰ ਪਾਣੀ ਦੇਣ ਦਾ ਅਧਿਕਾਰ ਉਨ੍ਹਾਂ ਦਾ ਨਹੀਂ ਹੈ। ਸੁਪਰੀਮ ਕੋਰਟ ਨੇ ਵੀ ਹਰਿਆਣਾ ਦੇ ਪੱਖ 'ਚ ਆਪਣਾ ਫੈਸਲਾ ਸੁਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਪਾਣੀ ਦੀ ਵੰਡ 'ਤੇ ਕਦਮ ਚੁੱਕੇ ਅਤੇ ਐੱਸ.ਵਾਈ.ਐੱਲ. ਨਹਿਰ ਦਾ ਨਿਰਮਾਣ ਕੰਮ ਪੂਰਾ ਹੋਵੇ।
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕਈ ਵਾਰ ਕਹਿ ਚੁਕੇ ਹਨ ਪਾਕਿਸਤਾਨ 'ਚ ਹੜ੍ਹ ਆਉਣ ਤੋਂ ਭਾਰਤ ਹੜ੍ਹ ਤੋਂ ਰਾਹਤ ਦੇਣ ਲਈ ਪੈਸਾ ਦਿੰਦਾ ਹੈ। ਉਸ ਪਾਣੀ ਨੂੰ ਚੈਨੇਲਾਈਜ਼ ਕਰਨ ਲਈ ਡਾਇਵਰਟ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਜਿਸ ਨਾਲ ਹਰਿਆਣਾ, ਪੰਜਾਬ ਦੇ ਨਾਲ-ਨਾਲ ਰਾਜਸਥਾਨ ਨੂੰ ਵੀ ਪੂਰਾ ਪਾਣੀ ਦਿੱਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਨੂੰ ਪ੍ਰਾਈਵੇਟ ਨੌਕਰੀਆਂ ਦੇਣ ਲਈ ਹਰਿਆਣਾ ਸਰਕਾਰ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਜਿਸ ਲਈ ਸਰਕਾਰ ਜਲਦ ਹੀ ਇਸ ਲੈ ਕੇ ਆਰਡੀਨੈਂਸ ਲਿਆ ਰਹੀ ਹੈ।
ਜੰਮੂ-ਕਸ਼ਮੀਰ: ਬਾਲ ਮਜ਼ਦੂਰੀ ਦੇ ਵੱਧਦੇ ਮਾਮਲਿਆਂ ਸਬੰਧੀ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਆਯੋਜਿਤ
NEXT STORY