ਸ਼ਾਮਲੀ (ਏਜੰਸੀ)- ਸ਼ਾਮਲੀ ਪੁਲਸ ਨੇ ਹਰਿਆਣਵੀ ਗਾਇਕ ਅੰਕਿਤ ਬਾਲਿਯਾਨ ਦੇ ਕਤਲ ਮਾਮਲੇ ਵਿਚ ਲੋੜੀਂਦੇ ਮੁਲਜ਼ਮ ਸਤਯਮ ਕਾਦੀਆਂ ਦੇ ਫਰਜ਼ੀ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਊਂਟ ’ਤੇ ਸੁਨੇਹੇ ਪੋਸਟ ਕਰਨ ਦੇ ਦੋਸ਼ ਹੇਠ ਬਿਹਾਰ ਦੇ ਇਕ ਨੌਜਵਾਨ ਅੰਕਿਤ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਸ ਦੇ ਸੁਪਰਡੈਂਟ ਐੱਨ. ਪੀ. ਸਿੰਘ ਨੇ ਸ਼ੁੱਕਰਵਾਰ ਕਿਹਾ ਕਿ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66-ਸੀ ਅਧੀਨ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਅੰਕਿਤ ਨੇ ਮੰਨਿਆ ਕਿ ਉਹ ਆਪਣੇ ਸੋਸ਼ਲ ਮੀਡੀਆ ਦਰਸ਼ਕ ਵਧਾਉਣ ਲਈ ਫਰਾਰ ਮੁਲਜ਼ਮ ਸਤਯਮ ਕਾਦੀਆਂ ਦੇ ਨਾਂ ’ਤੇ ਬਣਾਈ ਗਈ ਨਕਲੀ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਊਂਟ ਦੀ ਵਰਤੋਂ ਕਰ ਰਿਹਾ ਸੀ। ਪੁਲਸ ਨੇ ਜੁਰਮ ’ਚ ਵਰਤਿਆ ਗਿਆ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਹੈ।
ਪੁਲਸ ਸੁਪਰਡੈਂਟ ਨੇ ਦੱਸਿਆ ਕਿ ਕਤਲ ਦੇ ਮਾਮਲੇ ’ਚ ਕੁੱਲ 17 ਮੁਲਜ਼ਮਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ’ਚੋਂ ਵਧੇਰੇ ਗ੍ਰਿਫ਼ਤਾਰ ਕਰ ਲਏ ਗਏ ਹਨ। 2 ਮੁਲਜ਼ਮ ਕੈਨੇਡਾ ’ਚ ਲੁਕੇ ਹੋਏ ਹਨ ਤੇ ਉਨ੍ਹਾਂ ਵਿਰੁੱਧ ਲੁੱਕ-ਆਊਟ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਾਲ 26 ਅਗਸਤ ਨੂੰ ਸ਼ਾਮਲੀ ’ਚ ਅਣਪਛਾਤੇ ਹਮਲਾਵਰਾਂ ਨੇ ਹਰਿਆਣਵੀ ਗਾਇਕ ਅੰਕਿਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਧੀ ਦੇ ਵਿਆਹ ਤੋਂ ਪਹਿਲਾਂ ਖੁਦ ਭਰੇ ਸੜਕ ਦੇ ਟੋਏ, ਵਿਭਾਗ ਨਹੀਂ ਜਾਗਿਆ ਤਾਂ ਪਿਤਾ ਨੇ ਸੰਭਾਲ ਮੁਰੰਮਤ ਦੀ ਜ਼ਿੰਮੇਵਾਰੀ
NEXT STORY