ਹਥੀਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਕਿ ਸੂਬੇ ਦੇ ਹਰ ਵਿਧਾਨ ਸਭਾ ਖੇਤਰ ਨੂੰ ਇਕ ਸਾਲ ਦੌਰਾਨ 80 ਕਰੋੜ ਰੁਪਏ ਦਿੱਤੇ ਜਾਣਗੇ। ਇਹ ਫੈਸਲਾ ਆਉਂਦੇ ਵਿੱਤੀ ਸਾਲ ਤੋਂ ਲਾਗੂ ਹੋਵੇਗਾ। ਇੱਥੇ ਹਰਿਆਣਾ ਪ੍ਰਗਤੀ ਰੈਲੀ ’ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸੇ ਵੀ ਖੇਤਰ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪਲਵਲ ਜ਼ਿਲੇ ਦੇ 3 ਵਿਧਾਨ ਸਭਾ ਖੇਤਰਾਂ ਲਈ ਖਜ਼ਾਨੇ ਦਾ ਮੂੰਹ ਖੋਲ੍ਹਦਿਆਂ 300 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਲਵਲ ਜ਼ਿਲੇ ’ਚ ਆਉਂਦੇ ਵਿੱਤੀ ਸਾਲ ਦੌਰਾਨ 240 ਕਰੋੜ ਰੁਪਏ ਦਿੱਤੇ ਜਾਣਗੇ। ਇਸ ’ਚੋਂ 80-80 ਕਰੋੜ ਰੁਪਏ ਤਿੰਨਾਂ ਵਿਧਾਨ ਸਭਾ ਹਲਕਿਆਂ ’ਚ ਖਰਚ ਹੋਣਗੇ। ਸੂਬਾ ਸਰਕਾਰ ਆਮ ਲੋਕਾਂ ਦੇ ਨਾਲ ਹੀ ਹਰ ਵਰਗ ਦੇ ਸੁਝਾਵਾਂ ਦੇ ਆਧਾਰ ’ਤੇ ਆਉਂਦਾ ਬਜਟ ਪੇਸ਼ ਕਰੇਗੀ।
ਹਿਮਾਚਲ ਵਿਧਾਨ ਸਭਾ ਦੇ ਨਵੇਂ ਸਪੀਕਰ ਬਣਨਗੇ ਵਿਪਨ ਪਰਮਾਰ
NEXT STORY