ਲਖਨਊ — ਉੱਤਰ ਪ੍ਰਦੇਸ਼ ਸਰਕਾਰ ਨੇ ਸ਼ੁੱਕਰਵਾਰ ਦੇਰ ਸ਼ਾਮ ਹਾਥਰਸ ਜ਼ਿਲ੍ਹੇ 'ਚ ਰੋਡਵੇਜ਼ ਦੀ ਬੱਸ ਅਤੇ ਮੈਜਿਕ ਵਾਹਨ ਵਿਚਾਲੇ ਹੋਈ ਟੱਕਰ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਦੇ ਸਹੀ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਯੋਗੀ ਨੇ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਹੈ।
ਉਨ੍ਹਾਂ ਐਕਸ 'ਤੇ ਲਿਖਿਆ, “ਹਾਥਰਸ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਜਾਨੀ ਨੁਕਸਾਨ ਬਹੁਤ ਦੁਖਦਾਈ ਹੈ। ਮੇਰੀ ਸੰਵੇਦਨਾ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਭਗਵਾਨ ਸ਼੍ਰੀ ਰਾਮ ਅੱਗੇ ਅਰਦਾਸ ਹੈ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਜ਼ਖਮੀ ਜਲਦੀ ਸਿਹਤਯਾਬ ਹੋਣ।
ਕਰਾਟੇ ਟੀਚਰ ਨੇ 7ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤੀ ਛੇੜਛਾੜ, ਪਿਓ ਨੇ ਪ੍ਰਿੰਸੀਪਲ 'ਤੇ ਲਾਏ ਗੰਭੀਰ ਦੋਸ਼
NEXT STORY