ਹਾਥਰਸ - ਹਾਥਰਸ 'ਚ ਸ਼ੁੱਕਰਵਾਰ ਨੂੰ ਇਕ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 17 ਹੋ ਗਈ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਦੋ ਹੋਰ ਮ੍ਰਿਤਕਾਂ ਦੀ ਪਛਾਣ ਐਪੀ (2) ਅਤੇ ਗੁਲਸ਼ਨ ਵਜੋਂ ਹੋਈ ਹੈ, ਜਿਨ੍ਹਾਂ ਦਾ ਅਲੀਗੜ੍ਹ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਾਥਰਸ ਦੇ ਜ਼ਿਲ੍ਹਾ ਅਧਿਕਾਰੀ ਆਸ਼ੀਸ਼ ਕੁਮਾਰ ਨੇ ਸ਼ਨੀਵਾਰ ਨੂੰ ਪੀਟੀਆਈ ਨੂੰ ਦੱਸਿਆ ਕਿ 16 ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ 11 ਦਾ ਹਾਥਰਸ ਅਤੇ ਪੰਜ ਦਾ ਅਲੀਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਦੋ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ
ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਹਾਥਰਸ ਜ਼ਿਲ੍ਹੇ 'ਚ ਨੈਸ਼ਨਲ ਹਾਈਵੇਅ 93 'ਤੇ ਰੋਡਵੇਜ਼ ਦੀ ਬੱਸ ਨੇ ਪਿੱਛੇ ਤੋਂ ਇਕ ਵੈਨ ਨੂੰ ਟੱਕਰ ਮਾਰ ਦਿੱਤੀ। ਪੁਲਸ ਸੁਪਰਡੈਂਟ (ਐੱਸਪੀ) ਨਿਪੁਨ ਅਗਰਵਾਲ ਨੇ ਕਿਹਾ, "ਆਗਰਾ-ਅਲੀਗੜ੍ਹ ਰਾਸ਼ਟਰੀ ਰਾਜਮਾਰਗ 'ਤੇ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਬੱਸ ਨੇ ਵੈਨ ਨੂੰ ਟੱਕਰ ਮਾਰ ਦਿੱਤੀ।" ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 10 ਕਿਲੋਮੀਟਰ ਦੂਰ ਕੰਵਰਪੁਰ ਪਿੰਡ ਨੇੜੇ ਵਾਪਰਿਆ। ਯਾਤਰੀ ਹਾਥਰਸ ਤੋਂ ਆਗਰਾ ਜਾ ਰਹੇ ਸਨ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਇਰਸ਼ਾਦ (25), ਮੁੰਨੇ ਖਾਨ (55), ਮੁਸਕਾਨ (16), ਟੱਲੀ (28), ਤਬੱਸੁਮ (28), ਨਜਮਾ (25), ਭੋਲਾ (25), ਖੁਸ਼ਬੂ (25), ਜਮੀਲ (50), ਛੋਟੇ (25), ਅਯਾਨ (ਦੋ), ਸੂਫੀਆਨ (ਇਕ), ਅਲਫਾਜ਼ (ਛੇ), ਸ਼ੋਏਬ (ਪੰਜ) ਅਤੇ ਇਸ਼ਰਤ (50) ਦੇ ਰੂ ਵਿਚ ਹੋਈ ਹੈ।
ਇਹ ਵੀ ਪੜ੍ਹੋ - ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ
ਐੱਸਪੀ ਨੇ ਦੱਸਿਆ ਕਿ ਮਾਮਲੇ ਵਿੱਚ ਕੇਸ ਦਰਜ ਕਰਕੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਥਰਸ ਜ਼ਿਲ੍ਹੇ ਵਿੱਚ ਸੜਕ ਹਾਦਸੇ ਦਾ ਨੋਟਿਸ ਲਿਆ ਹੈ ਅਤੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਕ ਅਧਿਕਾਰਤ ਬਿਆਨ ਮੁਤਾਬਕ ਮੁੱਖ ਮੰਤਰੀ ਯੋਗੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਣ ਅਤੇ ਉਨ੍ਹਾਂ ਦਾ ਉਚਿਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ ਹੈ।
ਇਹ ਵੀ ਪੜ੍ਹੋ - ਪਰਿਵਾਰ ਲਈ ਕਾਲ ਬਣਿਆ ਸੱਪ, ਜ਼ਮੀਨ 'ਤੇ ਸੁੱਤੇ 4 ਬੱਚਿਆਂ ਨੂੰ ਡੰਗਿਆ, 3 ਦੀ ਮੌਤ
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਥਰਸ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ 2-2 ਲੱਖ ਰੁਪਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਸੂਬਾ ਸਰਕਾਰ ਦੀ ਨਿਗਰਾਨੀ ਹੇਠ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ - ਸ਼ਰਾਬੀ ਅਧਿਆਪਕ ਦਾ ਕਾਰਾ: ਸਕੂਲ 'ਚ ਵਿਦਿਆਰਥਣ ਦੀ ਕੀਤੀ ਕੁੱਟਮਾਰ, ਕੈਂਚੀ ਨਾਲ ਕੱਟੇ ਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਈਕ ਸਵਾਰ ਬਦਮਾਸ਼ਾਂ ਨੇ ਦਿਨ ਦਿਹਾੜੇ ਵਰ੍ਹਾਈਆਂ ਗੋਲੀਆਂ, CCTV 'ਚ ਕੈਦੀ ਹੋਈ ਵਾਰਦਾਤ
NEXT STORY