ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਸਰਕਾਰ ਵਲੋਂ ਹਾਥਰਸ ਦੀ ਪੀੜਤਾ ਦੇ ਪਰਿਵਾਰ ਨੂੰ ਨਾਰਕੋ ਟੈਸਟ ਦੀ ਧਮਕੀ ਦਿੱਤੇ ਜਾਣ ਦਾ ਦੋਸ਼ ਲਾਇਆ ਗਿਆ ਹੈ। ਪ੍ਰਿਅੰਕਾ ਨੇ ਕਿਹਾ ਕਿ ਇਸ ਪਰਿਵਾਰ ਨੂੰ ਧਮਕਾਉਣਾ ਬੰਦ ਕੀਤਾ ਜਾਵੇ। ਉਨ੍ਹਾਂ ਨੇ ਟਵੀਟ ਕੀਤਾ ਕਿ ਯੂ. ਪੀ. ਸਰਕਾਰ ਨੈਤਿਕ ਰੂਪ ਨਾਲ ਭ੍ਰਿਸ਼ਟ ਹੈ। ਪੀੜਤਾ ਨੂੰ ਇਲਾਜ ਨਹੀਂ ਮਿਲਿਆ, ਸਮੇਂ 'ਤੇ ਸ਼ਿਕਾਇਤ ਨਹੀਂ ਲਿਖੀ, ਲਾਸ਼ ਨੂੰ ਜ਼ਬਰਦਸਤੀ ਸਾੜਿਆ। ਪਰਿਵਾਰ ਕੈਦ ਵਿਚ ਹੈ, ਉਨ੍ਹਾਂ ਨੂੰ ਦਬਾਇਆ ਜਾ ਰਿਹਾ ਹੈ। ਹੁਣ ਉਨ੍ਹਾਂ ਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਨਾਰਕੋ ਟੈਸਟ ਹੋਵੇਗਾ। ਇਹ ਵਤੀਰਾ ਦੇਸ਼ ਨੂੰ ਮਨਜ਼ੂਰ ਨਹੀਂ। ਪ੍ਰਿਅੰਕਾ ਨੇ ਕਿਹਾ ਕਿ ਪੀੜਤਾ ਦੇ ਪਰਿਵਾਰ ਨੂੰ ਧਮਕਾਉਣਾ ਬੰਦ ਕਰੋ।
ਓਧਰ ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਵਕੀਲ ਵਿਵੇਕ ਤਨਖਾ ਨੇ ਕਿਹਾ ਕਿ ਜੇਕਰ ਪਰਿਵਾਰ ਨੂੰ ਲੋਕਾਂ ਨਾਲ ਮਿਲਣ 'ਤੇ ਲੱਗੀ ਰੋਕ ਹਟਾਈ ਗਈ ਤਾਂ ਉਹ ਅਦਾਲਤ ਦਾ ਰੁਖ਼ ਕਰਨਗੇ। ਉਨ੍ਹਾਂ ਟਵੀਟ ਕੀਤਾ ਕਿ ਹਾਥਰਸ ਦੀ ਪੀੜਤਾ ਦੇ ਪਰਿਵਾਰ ਨੂੰ ਕਿਸੇ ਨੂੰ ਮਿਲਣ ਤੋਂ ਰੋਕੇ ਜਾਣ ਨੂੰ ਲੈ ਕੇ ਕਪਿਲ ਸਿੱਬਲ ਨਾਲ ਚਰਚਾ ਕੀਤੀ। ਇਹ ਇਸ ਪਰਿਵਾਰ ਦੇ ਮੌਲਿਕ ਅਧਿਕਾਰ ਦੀ ਘੋਰ ਉਲੰਘਣਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਸਲਾਹ ਹੈ ਕਿ ਉਹ ਇਹ ਰੋਕ ਹਟਾਉਣ, ਨਹੀਂ ਤਾਂ ਅਸੀਂ ਅਦਾਲਤ ਦਾ ਰੁਖ਼ ਕਰਾਂਗੇ।
ਇਹ ਹੈ ਪੂਰਾ ਮਾਮਲਾ—
ਜ਼ਿਕਰਯੋਗ ਹੈ ਕਿ 14 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਇਕ ਪਿੰਡ 'ਚ 19 ਸਾਲ ਦੀ ਇਕ ਦਲਿਤ ਲੜਕੀ ਨਾਲ 4 ਵਿਅਕਤੀਆਂ ਵਲੋਂ ਗੈਂਗਰੇਪ ਕੀਤਾ ਗਿਆ ਸੀ। ਬੀਤੇ ਮੰਗਲਵਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਉਸ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਬੁੱਧਵਾਰ ਦੀ ਰਾਤ ਨੂੰ ਉਸ ਦੀ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੀੜਤਾ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਦਰਿੰਦਿਆਂ ਨੇ ਪੀੜਤਾਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਸੀ ਤੇ ਉਸ ਦੀ ਜੀਭ ਵੀ ਕੱਟ ਦਿੱਤੀ ਸੀ। ਉਨ੍ਹਾਂ ਦੀ ਧੀ ਨੇ ਮੰਗਲਵਾਰ ਨੂੰ ਇਲਾਜ ਦੌਰਾਨ ਦਮ ਤੋੜ ਦਿੱਤਾ। ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਪੁਲਸ ਨੇ ਉਨ੍ਹਾਂ ਨੂੰ ਰਾਤ ਦੇ ਸਮੇਂ ਹੀ ਅੰਤਿਮ ਸੰਸਕਾਰ ਕਰਨ ਲਈ ਮਜ਼ਬੂਰ ਕੀਤਾ। ਫ਼ਿਲਹਾਲ ਸਥਾਨਕ ਪੁਲਸ ਦਾ ਕਹਿਣਾ ਹੈ ਕਿ ਪਰਿਵਾਰ ਦੀ ਇੱਛਾ ਮੁਤਾਬਕ ਅੰਤਿਮ ਸੰਸਕਾਰ ਕੀਤਾ ਗਿਆ।
ਮਾਸਕ ਨਾ ਪਹਿਨਣ ਨੂੰ ਲੈ ਕੇ ਮਾਰਸ਼ਲ ਅਤੇ ਦੋ ਵਿਅਕਤੀਆਂ ਵਿਚਾਲੇ ਝੜਪ, ਸੜਕ 'ਤੇ ਲੱਗਾ ਜਾਮ
NEXT STORY