ਹਾਥਰਸ : ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 25 ਸਾਲਾ ਨੌਜਵਾਨ 'ਤੇ 60 ਸਾਲਾ ਔਰਤ ਨੇ ਜਬਰ ਜਨਾਹ ਦਾ ਦੋਸ਼ ਲਾਇਆ ਹੈ। ਦੋਸ਼ੀ ਨੌਜਵਾਨ ਨੇ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਬਜ਼ੁਰਗ ਔਰਤ ਘਰ 'ਚ ਇਕੱਲੀ ਸੁੱਤੀ ਹੋਈ ਸੀ। ਪੁਲਸ ਨੇ ਇਸ ਮਾਮਲੇ 'ਚ ਕਾਰਵਾਈ ਕਰਦਿਆਂ ਮੁਲਜ਼ਮ ਨੌਜਵਾਨ ਨੂੰ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ। ਪੁਲਸ ਮੁਕਾਬਲੇ 'ਚ ਮੁਲਜ਼ਮ ਨੌਜਵਾਨ ਪੁਲਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਪੁਲਸ ਨੇ ਮੁਲਜ਼ਮ ਨੂੰ ਜ਼ਖ਼ਮੀ ਹਾਲਤ 'ਚ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਆਂਦਾ।
ਦੱਸ ਦਈਏ ਕਿ ਕੋਤਵਾਲੀ ਸਾਸਨੀ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ 60 ਸਾਲਾ ਔਰਤ ਨੇ ਕੋਤਵਾਲੀ 'ਚ ਇਕ ਨੌਜਵਾਨ ਖਿਲਾਫ ਸ਼ਿਕਾਇਤ ਦਿੱਤੀ ਸੀ। ਉਸਨੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਪਿੰਡ ਦਾ ਇੱਕ ਨੌਜਵਾਨ ਉਸਦੇ ਘਰ 'ਚ ਦਾਖਲ ਹੋਇਆ। ਨੌਜਵਾਨ ਨੇ ਬਜ਼ੁਰਗ ਔਰਤ ਨਾਲ ਜਬਰ ਜਨਾਹ ਕੀਤਾ। ਇਸ ਦੌਰਾਨ ਬਜ਼ੁਰਗ ਔਰਤ ਨੇ ਰੌਲਾ ਪਾਇਆ। ਫੜੇ ਜਾਣ ਦੇ ਡਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਬਜ਼ੁਰਗ ਔਰਤ ਅਤੇ ਉਸ ਦੇ ਪਰਿਵਾਰ ਵਾਲੇ ਥਾਣੇ ਪੁੱਜੇ ਅਤੇ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂ ਪੁਲਸ ਨੇ ਇਗਲਾਸ ਰੋਡ ਬਾਬਾ ਭੱਠਾ ਨੇੜੇ ਮੁਲਜ਼ਮ ਨੌਜਵਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਵੱਲੋਂ ਆਤਮ ਰੱਖਿਆ 'ਚ ਕੀਤੀ ਗੋਲੀਬਾਰੀ 'ਚ ਮੁਲਜ਼ਮ ਫਤਿਹ ਖ਼ਾਨ ਜ਼ਖ਼ਮੀ ਹੋ ਗਿਆ। ਪੁਲਸ ਨੇ ਉਸ ਨੂੰ ਜ਼ਖਮੀ ਹਾਲਤ 'ਚ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ।
ਪੁਲਸ ਨੇ ਫਤਿਹ ਖਾਨ ਕੋਲੋਂ ਇਕ ਪਿਸਤੌਲ ਅਤੇ ਇਕ ਕਾਰਤੂਸ ਵੀ ਬਰਾਮਦ ਕੀਤਾ ਹੈ। ਸੀਓ ਸਿਟੀ ਯੋਗਿੰਦਰ ਨਾਰਾਇਣ ਨੇ ਦੱਸਿਆ ਕਿ ਮੁਲਜ਼ਮ ਬਦਮਾਸ਼ ਹੈ ਅਤੇ ਪਹਿਲਾਂ ਵੀ ਜੇਲ੍ਹ ਜਾ ਚੁੱਕਾ ਹੈ। ਉਸ ਖ਼ਿਲਾਫ਼ ਸਾਸਨੀ ਥਾਣੇ ਵਿੱਚ ਐੱਨਡੀਪੀਐੱਸ ਐਕਟ ਅਤੇ ਚੋਰੀ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹਨ।
25 ਤੋਂ ਵੱਧ ਜਹਾਜ਼ਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
NEXT STORY