ਰਾਜੌਰੀ (ਭਾਸ਼ਾ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫ਼ੌਜੀਆਂ ਦੀ ਬਹਾਦਰੀ ਲਈ ਬੁੱਧਵਾਰ ਨੂੰ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਪੂਰਾ ਭਰੋਸਾ ਹੈ ਕਿ ਫ਼ੌਜ ਜੰਮੂ ਕਸ਼ਮੀਰ ਦੀ ਧਰਤੀ ਤੋਂ ਅੱਤਵਾਦ ਦਾ ਪੂਰੀ ਤਰ੍ਹਾਂ ਨਾਲ ਸਫ਼ਾਇਆ ਕਰ ਦੇਵੇਗੀ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ਟਲਿਆ ਵੱਡਾ ਹਾਦਸਾ, ਸੁਰੱਖਿਆ ਫ਼ੋਰਸਾਂ ਨੇ ਨਸ਼ਟ ਕੀਤਾ IED
ਰੱਖਿਆ ਮੰਤਰੀ ਨੇ ਰਾਜੌਰੀ 'ਚ ਫ਼ੌਜੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਮੈਨੂੰ ਤੁਹਾਡੀ ਬਾਹਦਰੀ ਅਤੇ ਦ੍ਰਿੜਤਾ 'ਤੇ ਭਰੋਸਾ ਹੈ, ਜੰਮੂ ਕਸ਼ਮੀਰ ਤੋਂ ਅੱਤਵਾਦ ਦਾ ਸਫ਼ਾਇਆ ਹੋਣਾ ਚਾਹੀਦਾ ਅਤੇ ਤੁਹਾਨੂੰ ਇਸ ਵਚਨਬੱਧਤਾ ਨਾਲ ਅੱਗੇ ਵਧਣਾ ਚਾਹੀਦਾ। ਮੈਨੂੰ ਪੂਰਾ ਭਰੋਸਾ ਹੈ ਕਿ ਤੁਹਾਨੂੰ ਜਿੱਤ ਮਿਲੇਗੀ।'' ਮੰਤਰੀ ਹਾਲ 'ਚ ਪੁੰਛ 'ਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਦਿਨ ਦੌਰੇ 'ਤੇ ਇੱਥੇ ਪਹੁੰਚੇ। ਇਸ ਹਮਲੇ 'ਚ 4 ਫ਼ੌਜੀ ਸ਼ਹੀਦ ਹੋ ਗਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Year Ender 2023: ਫ਼ੌਜ 'ਚ 'ਨਾਰੀ ਸ਼ਕਤੀ' ਦਾ ਡੰਕਾ, 10 ਮਹਿਲਾ ਅਫ਼ਸਰਾਂ ਨੇ ਰਚਿਆ ਇਤਿਹਾਸ
NEXT STORY